ਨਸਿਆਂ ਵਿਰੁੱਧ 6 ਮੁਕੱਦਮੇ ਦਰਜ ਕਰਕੇ 6 ਮੁਲਜਿਮ ਕੀਤੇ ਗ੍ਰਿਫਤਾਰ

  • 310 ਲੀਟਰ ਲਾਹਣ, 1 ਚਾਲੂ ਭੱਠੀ ਅਤੇ 45 ਬੋਤਲਾਂ ਸਰਾਬ ਸਮੇਤ ਮੋਟਰਸਾਈਕਲ ਦੀ ਬਰਾਮਦਗੀ
  • ਜੂਆ ਐਕਟ ਤਹਿਤ 1 ਮੁਕੱਦਮਾ ਦਰਜ. ਕਰਕੇ ਮੁਲਜਿਮ ਨੂੰ ਕਾਬੂ ਕਰਕੇ 720 ਰੁਪਏ ਦੀ ਬਰਾਮਦਗੀ

ਮਾਨਸਾ ਨਕੋਦਰ (ਹਰਜਿੰਦਰ ਛਾਬੜਾ) (ਸਮਾਜ ਵੀਕਲੀ): ਪੁਲਿਸ ਨੇ ਨਸਿ.ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 6 ਮੁਲਜਿਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ 6 ਮੁਕੱਦਮੇ ਦਰਜ ਰਜਿਸਟਰ ਕੀਤੇ ਹਨ| ਗ੍ਰਿਫਤਾਰ ਮੁਲਜਿਮਾਂ ਪਾਸੋਂ 310 ਲੀਟਰ ਲਾਹਣ, 1 ਚਾਲੂ ਭੱਠੀ ਅਤੇ 45 ਬੋਤਲਾਂ ਸ.ਰਾਬ ਸਮੇਤ ਮੋਟਰਸਾਈਕਲ ਦੀ ਬਰਾਮਦਗੀ ਕੀਤੀ ਗਈ ਹੈ| ਇਸੇ ਤਰਾ ਜੂਆ ਐਕਟ ਤਹਿਤ ਕਾਰਵਾਈ ਕਰਦਿਆਂ 1 ਮੁਕੱਦਮਾ ਦਰਜ ਕਰਕੇ 1 ਮੁਲਜਿਮ ਨੂੰ ਕਾਬੂ ਕਰਕੇ 720  ਰੁਪਏ ਦੇ ਦੜਾ ਸਟਾ ਦੀ ਬਰਾਮਦਗੀ ਕੀਤੀ ਗਈ ਹੈ| ਇਹਨਾਂ ਗ੍ਰਿਫਤਾਰ ਮੁਲਜਿਮਾਂ ਵਿਰੁੱਧ ਵੱਖ ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ|

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਪਾਲੀ ਰਾਮ ਪੁੱਤਰ ਗਿਆਨ ਵਾਸੀ ਝੰਡਾ ਖੁਰਦ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ. ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ

200 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ| ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਕੇਸ਼ ਪੁੱਤਰ ਨਾਨਕੂ ਅਤੇ  ਕਰਮਾ ਪੁੱਤਰ ਦੇਵ ਰਾਮ ਵਾਸੀਆਨ ਬੁਢਲਾਡਾ ਨੂੰ ਮੋਟਰਸਾਈਕਲ ਹੀਰੋਹਾਂਡਾ ਸਪਲੈਂਡਰ

ਨੰ:ਪੀਬੀ.31ਸੀ^2506 ਸਮੇਤ ਕਾਬੂ ਕਰਕੇ 36 ਬੋਤਲਾਂ ਸ.ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਦੀ ਬਰਾਮਦਗੀ ਕੀਤੀ ਗਈ, ਜਿਹਨਾਂ ਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਵਾ ਕੇ ਬਰਾਮਦ

ਮਾਲ ਅਤੇ  ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ| ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮਹਿੰਦਰ ਸਿੰਘ ਉਰਫ ਕਾਕੂ ਪੁੱਤਰ ਮਾਨ ਸਿੰਘ ਵਾਸੀ ਲੱਖੀਵਾਲ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਸਰਾਬ ਨਜਾਇਜ ਕਸੀਦ ਕਰਦਿਆ ਮੌਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 10 ਲੀਟਰ ਲਾਹਣ ਅਤੇ 3 ਬੋਤਲਾਂ ਸਰਾਬ ਨਜਾਇਜ ਬਰਾਮਦ ਕੀਤੀ|

ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਲੀਲਾ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਹੀਰੋ ਖੁਰਦ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 40 ਲੀਟਰ ਲਾਹਣ ਅਤੇ  6 ਬੋਤਲਾਂ ਸਰਾਬ ਨਜਾਇਜ ਬਰਾਮਦ ਕੀਤੀ| ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਜੰਟ ਸਿੰਘ ਜੰਟਾ ਪੁੱਤਰ ਨਾਜਮ ਸਿੰਘ ਵਾਸੀ ਬੁਰਜ ਰਾਠੀ ਵਿਰੁੱਧ ਥਾਣਾ ਜੋਗਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ

ਕਰਕੇ 40 ਲੀਟਰ ਲਾਹਣ ਬਰਾਮਦ ਕੀਤੀ| ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬਲਕਰਨ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਬੁਰਜ ਹਰੀ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 20 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ|ਜੂਆ ਐਕਟ : ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਜੂਆ ਐਕਟ ਤਹਿਤ ਕਾਰਵਾਈ ਕਰਦੇ ਹੋਏ  ਮਨੋਜ ਕੁਮਾਰ ਪੁੱਤਰ ਪ੍ਰੇਮ ਕੁਮਾਰ ਵਾਸੀ ਬੁਢਲਾਡਾ ਨੂੰ ਦੜਾ ਸਟਾ ਲਗਾਉਦਿਆਂ ਮੌਕਾ ਤੇ  ਕਾਬੂ ਕੀਤਾ, ਜਿਸ ਪਾਸੋਂ 720 ਰੁਪਏ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਜੂਆ ਐਕਟ ਦਾ ਮੁਕੱਦਮਾ ਦਰਜ ਕਰਵਾ ਕੇ ਤਫਤੀਸ ਸੁਰੂ ਕੀਤੀ ਗਈ ਹੈ|

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|

Previous articleਲੋਕ – ਕਵੀ
Next articleਮੁੰਗੇਰ ਫਾਇਰਿੰਗ: ਚੋਣ ਕਮਿਸ਼ਨ ਨੇ ਡੀਐੱਮ ਤੇ ਐੱਸਪੀ ਨੂੰ ਹਟਾਇਆ