ਨਹਿਰੂ ਯੁਵਾ ਕੇਂਦਰ ਬਲਾਕ ਧੂਰੀ ਦੁਆਰਾ ਗਾਂਧੀ ਜਯੰਤੀ ਨੂੰ ਸਮਰਪਿਤ ਸਵੱਛ ਭਾਰਤ ਮਿਸ਼ਨ ਦਾ ਆਯੋਜਨ

(ਸਮਾਜ ਵੀਕਲੀ): ਨਹਿਰੂ ਯੁਵਾ ਕੇਂਦਰ ਸੰਗਰੂਰ ਬਲਾਕ ਧੂਰੀ ਦੁਆਰਾ ‘ਗਾਂਧੀ ਜਯੰਤੀ’ ਨੂੰ ਸਮਰਪਿਤ ਸਵੱਛ ਭਾਰਤ ਮੁਹਿੰਮ ਦੇ ਅਧੀਨ ਪਿੰਡ ਕੌਲਸੇੜੀ ਵਿਖੇ ਰੇਲਵੇ ਸਟੇਸ਼ਨ ਦੇ ਆਲੇ ਦੁਆਲੇ ਦੀ ਸਫਾਈ ਕੀਤੀ ਗਈ। ਸਵੱਛ ਭਾਰਤ ਮੁਹਿੰਮ ਦੋਰਾਨ ਇਹ ਨਹਿਰੂ ਯੁਵਾ ਕੇਂਦਰ ਵੱਲੋਂ ਸੰਗਰੂਰ ਦੇ ਹਰ ਬਲਾਕ ਵਿਚ ਅਕਤੂਬਰ ਮਹੀਨੇ ਦੇ ਅੰਤ ਤੱਕ ਚੱਲੇਗੀ। ਇਹ ਪ੍ਰੋਗਰਾਮ ਜ਼ਿਲ੍ਹਾ ਯੂਥ ਅਫ਼ਸਰ ਸ੍ਰੀ ਰਾਹੁਲ ਸੈਣੀ ਜੀ ਅਤੇ ਸ੍ਰੀ ਭਾਨੁਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ ਹੈ।ਉਹਨਾ ਦੁਆਰਾ ਇਹ ਅਪੀਲ ਕੀਤੀ ਗਈ ਕਿ ਪਿੰਡਾਂ ਦੇ ਜਿੰਨੇ ਵੀ ਯੂਥ ਕਲੱਬ ਹਨ ਉਹ ਸਵੱਛਤਾ ਮੁਹਿੰਮ ਵਿੱਚ ਹਿੱਸਾ ਲੈਣ ਤੇ ਉਹਨਾਂ ਨੂੰ ਨਹਿਰੂ ਯੁਵਾ ਕੇਂਦਰ ਵੱਲੋਂ ਉਨ੍ਹਾਂ ਨੂੰ ਪੁਰਾ ਸਹਿਯੋਗ ਦਿੱਤਾ ਜਾਵੇਗਾ। ਇਸ ਪ੍ਰੋਗਰਾਮ ਦੀ ਅਗਵਾਈ ਬਲਾਕ ਧੂਰੀ ਦੇ ਨਹਿਰੂ ਯੁਵਾ ਵਲੰਟੀਅਰ ਅਮਨਦੀਪ ਸਿੰਘ ਅਤੇ ਸਕਿੰਦਰ ਸਿੰਘ ਦੁਆਰਾ ਕੀਤੀ ਗਈ ਜਿਸ ਵਿੱਚ ਪਿੰਡ ਦੇ ਹੋਰ ਕਈ ਨੌਜਵਾਨਾਂ ਨੇ ਆਪਣਾ ਸਹਿਯੋਗ ਦਿੱਤਾ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਹਿਰੂ ਯੁਵਾ ਕੇਂਦਰ ਸੰਗਰੂਰ ਦੁਆਰਾ ਸਵੱਛ ਭਾਰਤ ਮਿਸ਼ਨ ਦਾ ਆਯੋਜਨ
Next articleSindhu visits diamond polishing unit, attends Navratri events in Surat