ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਬਲਾਕ ਧੂਰੀ ਵੱਲੋਂ ‘ਹਿੰਦੀ ਪਖਵਾੜਾ’ ਕਰਵਾਇਆ ਗਿਆ

(ਸਮਾਜ ਵੀਕਲੀ): ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਬਲਾਕ ਧੂਰੀ ਵਲੰਟੀਅਰ ਅਮਨਦੀਪ ਸਿੰਘ ਅਤੇ ਸਕਿੰਦਰ ਸਿੰਘ ਦੀ ਅਗਵਾਈ ਵਿੱਚ ‘ਹਿੰਦੀ ਪਖਵਾੜੇ’ ਨੂੰ ਧਿਆਨ ਵਿੱਚ ਰੱਖਦੇ ਹੋਏ ਲੇਖਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਕਈ ਨੌਜਵਾਨ ਲੜਕੇ ਲੜਕੀਆਂ ਸਾਮਿਲ ਹੋਏ। ਇਹ ਪ੍ਰੋਗਰਾਮ ਦਾ ਆਯੋਜਨ ਬਲਾਕ ਧੂਰੀ ਦੇ ਪਿੰਡ ਜੱਖਲਾਂ ਵਿਖੇ ਕੀਤਾ ਗਿਆ। ਵਲੰਟੀਅਰ ਅਮਨਦੀਪ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਜੀਵਨ ਵਿੱਚ ਹਿੰਦੀ ਭਾਸ਼ਾ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਰੱਖੇ । ਦੇਸ ਦੀ ਆਜਾਦੀ ਤੋਂ ਤਕਰੀਬਨ ਦੋ ਸਾਲ ਬਾਅਦ ਸੰਵਿਧਾਨ ਸਭਾ ਨੇ ਹਿੰਦੀ ਨੂੰ ਰਾਜ ਭਾਸ਼ਾ ਦਾ ਦਰਜਾ ਦਿੱਤਾ। ਹਿੰਦੀ ਭਾਸ਼ਾ ਇੱਕ ਅਜਿਹੀ ਭਾਸ਼ਾ ਹੈ ਜਿਸਨੇ ਦੇਸ਼ ਦੇ ਸਾਰੇ ਰਾਜਾਂ ਨੂੰ ਆਪਸ ਵਿੱਚ ਜੋੜਨ ਦਾ ਕੰਮ ਕੀਤਾ ਹੈ, ਸਾਨੂੰ ਹਿੰਦੀ ਭਾਸ਼ਾ ਦੀ ਅਹਿਮੀਅਤ ਨੂੰ ਸਮਝਦੇ ਹੋਏ ਪੂਰੀ ਤਰ੍ਹਾਂ ਵਚਨਬੱਧ ਹੋਣਾ ਚਾਹੀਦਾ ਹੈ ਤਾਂ ਜੋ ਇਸ ਭਾਸ਼ਾ ਦੀ ਮਹਾਨਤਾ ਨੂੰ ਕਾਇਮ ਰੱਖਿਆ ਜਾ ਸਕੇ…

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਵਿਤਾ
Next articleਸਰਕਾਰੀ ਕਾਲਜ ਸਿੱਧਸਰ (ਲੁਧਿਆਣਾ) ਵਿਖੇ ਵਿਸ਼ਵ ਓਜੋਨ ਦਿਵਸ ਮਨਾਇਆ ਗਿਆ