ਨਹਿਰੂ ਯੁਵਾ ਕੇਂਦਰ ਸੰਗਰੂਰ ਦੁਆਰਾ ਸਵੱਛ ਭਾਰਤ ਮਿਸ਼ਨ ਦਾ ਆਯੋਜਨ

(ਸਮਾਜ ਵੀਕਲੀ): ਨਹਿਰੂ ਯੁਵਾ ਕੇਂਦਰ ਸੰਗਰੂਰ ਦੁਆਰਾ ਸਵੱਛ ਭਾਰਤ ਮੁਹਿੰਮ ਦੇ ਅਧੀਨ ਸਵੱਛਤਾ ਦਾ ਸੌਂਹ ਚੁੱਕ ਪ੍ਰੋਗਰਾਮ ਕਰਵਾਇਆ ਗਿਆ। ਸਵੱਛ ਭਾਰਤ ਮੁਹਿੰਮ ਦੋਰਾਨ ਇਹ ਨਹਿਰੂ ਯੁਵਾ ਕੇਂਦਰ ਵੱਲੋਂ ਸੰਗਰੂਰ ਦੇ ਹਰ ਬਲਾਕ ਵਿਚ ਅਕਤੂਬਰ ਮਹੀਨੇ ਦੇ ਅੰਤ ਤੱਕ ਚੱਲੇਗੀ। ਇਹ ਪ੍ਰੋਗਰਾਮ ਜ਼ਿਲ੍ਹਾ ਯੂਥ ਅਫ਼ਸਰ ਸ੍ਰੀ ਰਾਹੁਲ ਸੈਣੀ ਜੀ ਅਤੇ ਸ੍ਰੀ ਭਾਨੁਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ ਹੈ।ਉਹਨਾ ਦੁਆਰਾ ਇਹ ਅਪੀਲ ਕੀਤੀ ਗਈ ਕਿ ਪਿੰਡਾਂ ਦੇ ਜਿੰਨੇ ਵੀ ਯੂਥ ਕਲੱਬ ਹਨ ਉਹ ਸਵੱਛਤਾ ਮੁਹਿੰਮ ਵਿੱਚ ਹਿੱਸਾ ਲੈਣ ਤੇ ਉਹਨਾਂ ਨੂੰ ਨਹਿਰੂ ਯੁਵਾ ਕੇਂਦਰ ਵੱਲੋਂ ਉਨ੍ਹਾਂ ਨੂੰ ਪੁਰਾ ਸਹਿਯੋਗ ਦਿੱਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਕਈ ਨੌਜਵਾਨਾਂ ਨੇ ਆਪਣਾ ਸਹਿਯੋਗ ਦਿੱਤਾ। ਪ੍ਰੋਗਰਾਮ ਦੌਰਾਨ ਆਲੇ ਦੁਆਲੇ ਦੀ ਸਾਫ ਸਫਾਈ ਕੀਤੀ ਗਈ ਅਤੇ ਕੂੜਾ ਕਰਕਟ ਇਕੱਠਾ ਕੀਤਾ ਗਿਆ। ਪ੍ਰੋਗਰਾਮ ਦਾ ਆਯੋਜਨ ਬੜੇ ਵਿਲੱਖਣ ਤਰੀਕੇ ਨਾਲ ਸਫਲ ਹੋ ਸਕਿਆ…

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਏਹੁ ਹਮਾਰਾ ਜੀਵਣਾ ਹੈ -91
Next articleਨਹਿਰੂ ਯੁਵਾ ਕੇਂਦਰ ਬਲਾਕ ਧੂਰੀ ਦੁਆਰਾ ਗਾਂਧੀ ਜਯੰਤੀ ਨੂੰ ਸਮਰਪਿਤ ਸਵੱਛ ਭਾਰਤ ਮਿਸ਼ਨ ਦਾ ਆਯੋਜਨ