ਨਹਿਰੂ ਯੁਵਾ ਕੇਂਦਰ ਸੰਗਰੂਰ ਬਲਾਕ ਅਹਿਮਦਗੜ੍ਹ ਦੁਆਰਾ ਸਵੱਛ ਭਾਰਤ ਮਿਸ਼ਨ ਦਾ ਆਯੋਜਨ

(ਸਮਾਜ ਵੀਕਲੀ): ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਅਹਿਮਦਗੜ੍ਹ ਬਲਾਕ ਦੁਆਰਾ ਸਵੱਛ ਭਾਰਤ ਮੁਹਿੰਮ ਦੇ ਅਧੀਨ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਸਵੱਛਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਕਾਲਜ ਦੇ ਨੌਜਵਾਨਾਂ ਅਤੇ ਅਧਿਆਪਕਾਂ ਨੇ ਮਿਲ ਕੇ ਆਲੇ ਦੁਆਲੇ ਦੀ ਸਫਾਈ ਕੀਤੀ। ਸਵੱਛ ਭਾਰਤ ਮੁਹਿੰਮ ਦੋਰਾਨ ਇਹ ਨਹਿਰੂ ਯੁਵਾ ਕੇਂਦਰ ਵੱਲੋਂ ਸੰਗਰੂਰ ਦੇ ਹਰ ਬਲਾਕ ਵਿਚ ਅਕਤੂਬਰ ਮਹੀਨੇ ਦੇ ਅੰਤ ਤੱਕ ਚੱਲੇਗੀ। ਇਹ ਪ੍ਰੋਗਰਾਮ ਜ਼ਿਲ੍ਹਾ ਯੂਥ ਅਫ਼ਸਰ ਸ੍ਰੀ ਰਾਹੁਲ ਸੈਣੀ ਜੀ ਅਤੇ ਸ੍ਰੀ ਭਾਨੁਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ ਹੈ।

ਉਹਨਾ ਦੁਆਰਾ ਇਹ ਅਪੀਲ ਕੀਤੀ ਗਈ ਕਿ ਪਿੰਡਾਂ ਦੇ ਜਿੰਨੇ ਵੀ ਯੂਥ ਕਲੱਬ ਹਨ ਉਹ ਸਵੱਛਤਾ ਮੁਹਿੰਮ ਵਿੱਚ ਹਿੱਸਾ ਲੈਣ ਤੇ ਉਹਨਾਂ ਨੂੰ ਨਹਿਰੂ ਯੁਵਾ ਕੇਂਦਰ ਵੱਲੋਂ ਉਨ੍ਹਾਂ ਨੂੰ ਪੁਰਾ ਸਹਿਯੋਗ ਦਿੱਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਕਈ ਨੌਜਵਾਨਾਂ ਨੇ ਆਪਣਾ ਸਹਿਯੋਗ ਦਿੱਤਾ। ਪ੍ਰੋਗਰਾਮ ਦੌਰਾਨ ਆਲੇ ਦੁਆਲੇ ਦੀ ਸਾਫ ਸਫਾਈ ਕੀਤੀ ਗਈ ਅਤੇ ਕੂੜਾ ਕਰਕਟ ਇਕੱਠਾ ਕੀਤਾ ਗਿਆ। ਪ੍ਰੋਗਰਾਮ ਦਾ ਆਯੋਜਨ ਬੜੇ ਵਿਲੱਖਣ ਤਰੀਕੇ ਨਾਲ ਸਫਲ ਹੋ ਸਕਿਆ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਵਲੰਟੀਅਰ ਜਸਵਿੰਦਰ ਸਿੰਘ ਅਤੇ ਜਰੀਨਾ ਜੀ ਦਾ ਵਿਸੇਸ਼ ਸਹਿਯੋਗ ਰਿਹਾ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਓ ਸਮੇਂ ਦੀ ਕਦਰ ਕਰਨਾ ਸਿੱਖੀਏ:
Next articleਵਿਸ਼ਵ ਪਸ਼ੂ ਸੁਰੱਖਿਅਤ ਦਿਵਸ