ਨਹਿਰੂ ਯੁਵਾ ਕੇਂਦਰ ਸੰਗਰੂਰ ਬਲਾਕ ਧੂਰੀ ਦੁਆਰਾ ਪਿੰਡ ਮੀਮਸਾ ਵਿਖੇ ਸਵੱਛਤਾ ਪ੍ਰੋਗਰਾਮ ਦਾ ਆਯੋਜਨ

(ਸਮਾਜ ਵੀਕਲੀ): ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਧੂਰੀ ਬਲਾਕ ਦੁਆਰਾ ਸਵੱਛ ਭਾਰਤ ਮੁਹਿੰਮ ਦੇ ਅਧੀਨ ਪਿੰਡ ਮੀਮਸਾ ਦੇ ਖੇਡ ਗਰਾਊਂਡ ਵਿਖੇ ਸਵੱਛਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਨੌਜਵਾਨਾਂ ਨੇ ਮਿਲ ਕੇ ਆਲੇ ਦੁਆਲੇ ਦੀ ਸਫਾਈ ਕੀਤੀ। ਸਵੱਛ ਭਾਰਤ ਮੁਹਿੰਮ ਦੋਰਾਨ ਇਹ ਨਹਿਰੂ ਯੁਵਾ ਕੇਂਦਰ ਵੱਲੋਂ ਸੰਗਰੂਰ ਦੇ ਹਰ ਬਲਾਕ ਵਿਚ ਅਕਤੂਬਰ ਮਹੀਨੇ ਦੇ ਅੰਤ ਤੱਕ ਚੱਲੇਗੀ। ਇਹ ਪ੍ਰੋਗਰਾਮ ਜ਼ਿਲ੍ਹਾ ਯੂਥ ਅਫ਼ਸਰ ਸ੍ਰੀ ਰਾਹੁਲ ਸੈਣੀ ਜੀ ਅਤੇ ਸ੍ਰੀ ਭਾਨੁਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ ਹੈ।ਉਹਨਾ ਦੁਆਰਾ ਇਹ ਅਪੀਲ ਕੀਤੀ ਗਈ ਕਿ ਪਿੰਡਾਂ ਦੇ ਜਿੰਨੇ ਵੀ ਯੂਥ ਕਲੱਬ ਹਨ ਉਹ ਸਵੱਛਤਾ ਮੁਹਿੰਮ ਵਿੱਚ ਹਿੱਸਾ ਲੈਣ ਤੇ ਉਹਨਾਂ ਨੂੰ ਨਹਿਰੂ ਯੁਵਾ ਕੇਂਦਰ ਵੱਲੋਂ ਉਨ੍ਹਾਂ ਨੂੰ ਪੁਰਾ ਸਹਿਯੋਗ ਦਿੱਤਾ ਜਾਵੇਗਾ।

ਇਸ ਪ੍ਰੋਗਰਾਮ ਵਿੱਚ ਕਈ ਨੌਜਵਾਨਾਂ ਨੇ ਆਪਣਾ ਸਹਿਯੋਗ ਦਿੱਤਾ। ਪ੍ਰੋਗਰਾਮ ਦੌਰਾਨ ਆਲੇ ਦੁਆਲੇ ਦੀ ਸਾਫ ਸਫਾਈ ਕੀਤੀ ਗਈ ਅਤੇ ਪਲਾਸਟਿਕ ਇਕੱਠਾ ਕੀਤਾ ਗਿਆ। ਪ੍ਰੋਗਰਾਮ ਦਾ ਆਯੋਜਨ ਬੜੇ ਵਿਲੱਖਣ ਤਰੀਕੇ ਨਾਲ ਸਫਲ ਹੋ ਸਕਿਆ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਵਲੰਟੀਅਰ ਅਮਨਦੀਪ ਸਿੰਘ ਅਤੇ ਸਕਿੰਦਰ ਸਿੰਘ ਦਾ ਵਿਸੇਸ਼ ਸਹਿਯੋਗ ਰਿਹਾ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਿੰਦਗੀ ‘ਚ ਕੁਝ ਕਰ ਕੇ ਵਿਖਾਉਣਾ ਏ….
Next articleਕਵਿਤਾ