(ਸਮਾਜ ਵੀਕਲੀ): ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਧੂਰੀ ਬਲਾਕ ਦੁਆਰਾ ਸਵੱਛ ਭਾਰਤ ਮੁਹਿੰਮ ਦੇ ਅਧੀਨ ਪਿੰਡ ਮੀਮਸਾ ਵਿਖੇ ਸਵੱਛਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਨੌਜਵਾਨਾਂ ਨੇ ਮਿਲ ਕੇ ਆਲੇ ਦੁਆਲੇ ਦੀ ਸਫਾਈ ਕੀਤੀ ਅਤੇ ਫਾਲਤੂ ਪਲਾਸਟਿਕ ਇਕੱਠੀ ਕੀਤੀ। ਇਸ ਪ੍ਰੋਗਰਾਮ ਵਿੱਚ ਤਕਰੀਬਨ 100 ਦੇ ਕਰੀਬ ਨੌਜਵਾਨਾਂ ਨੇ ਹਿੱਸਾ ਲਿਆ ਸਵੱਛ ਭਾਰਤ ਮੁਹਿੰਮ ਦੋਰਾਨ ਇਹ ਨਹਿਰੂ ਯੁਵਾ ਕੇਂਦਰ ਵੱਲੋਂ ਸੰਗਰੂਰ ਦੇ ਹਰ ਬਲਾਕ ਵਿਚ ਅਕਤੂਬਰ ਮਹੀਨੇ ਦੇ ਅੰਤ ਤੱਕ ਚੱਲੇਗੀ। ਇਹ ਪ੍ਰੋਗਰਾਮ ਜ਼ਿਲ੍ਹਾ ਯੂਥ ਅਫ਼ਸਰ ਅੰਜਲੀ ਚੌਧਰੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ ਹੈ।ਉਹਨਾ ਦੁਆਰਾ ਇਹ ਅਪੀਲ ਕੀਤੀ ਗਈ ਕਿ ਪਿੰਡਾਂ ਦੇ ਜਿੰਨੇ ਵੀ ਯੂਥ ਕਲੱਬ ਹਨ ਉਹ ਸਵੱਛਤਾ ਮੁਹਿੰਮ ਵਿੱਚ ਹਿੱਸਾ ਲੈਣ ਤੇ ਉਹਨਾਂ ਨੂੰ ਨਹਿਰੂ ਯੁਵਾ ਕੇਂਦਰ ਵੱਲੋਂ ਉਨ੍ਹਾਂ ਨੂੰ ਪੁਰਾ ਸਹਿਯੋਗ ਦਿੱਤਾ ਜਾਵੇਗਾ।
ਇਸ ਪ੍ਰੋਗਰਾਮ ਵਿੱਚ ਕਈ ਨੌਜਵਾਨਾਂ ਨੇ ਆਪਣਾ ਸਹਿਯੋਗ ਦਿੱਤਾ। ਪ੍ਰੋਗਰਾਮ ਦੌਰਾਨ ਆਲੇ ਦੁਆਲੇ ਦੀ ਸਾਫ ਸਫਾਈ ਕੀਤੀ ਗਈ ਅਤੇ ਪਲਾਸਟਿਕ ਇਕੱਠਾ ਕੀਤਾ ਗਿਆ। ਪ੍ਰੋਗਰਾਮ ਦਾ ਆਯੋਜਨ ਬੜੇ ਵਿਲੱਖਣ ਤਰੀਕੇ ਨਾਲ ਸਫਲ ਹੋ ਸਕਿਆ। ਮੁੱਖ ਮਹਿਮਾਨ ਦੇ ਤੌਰ ਤੇ ਖਿਡਾਰੀ,ਕੋਚ ਅਤੇ ਸਰੀਰਕ ਸਿੱਖਿਆ ਅਧਿਆਪਕ ਕੇਸਰ ਸਿੰਘ ਜੀ ਅਤੇ ਸਮਾਜ ਸੇਵੀ ਬਾਬੂ ਸ਼ਿਆਮ ਲਾਲ ਜੀ ਪਹੁੰਚੇ ਜਿੰਨਾਂ ਨੇ ਨੌਜਵਾਨਾਂ ਦੀ ਹੌਸਲਾ ਅਫਜਾਈ ਕੀਤੀ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਵਲੰਟੀਅਰ ਅਮਨਦੀਪ ਸਿੰਘ ਅਤੇ ਸਕਿੰਦਰ ਸਿੰਘ ਦਾ ਵਿਸੇਸ਼ ਸਹਿਯੋਗ ਰਿਹਾ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly