(ਸਮਾਜ ਵੀਕਲੀ): ਅੱਜ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿੱਚ ਨਹਿਰੂ ਯੁਵਾ ਕੇਦਰ ਵੱਲੋ ਆਈ ਈ ਵੀ ਪੀ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ 70 ਰਜਿਸਟ੍ਰੇਸ਼ਨ ਫਾਰਮ ਭਰੇ ਗਏ ,ਇਸ ਪ੍ਰੋਗਰਾਮ ਵਿਚ ਸ੍ਰੀ ਰਾਹੁਲ ਸੈਣੀ ਜੀ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਉਨ੍ਹਾਂ ਨੇ ਨੋਜਵਾਨਾ ਨੂੰ ਨਹਿਰੂ ਯੁਵਾ ਕੇਂਦਰ ਬਾਰੇ ਦੱਸਿਆ ਅਤੇ ਨਹਿਰੂ ਯੁਵਾ ਕੇਂਦਰ ਨਾਲ਼ ਜੁੜਨ ਦੀ ਪ੍ਰੇਰਨਾ ਦਿੱਤੀ ਗਈ। ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰਸੀਪਲ ਮੁਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਦੀ ਅਗਵਾਈ ਜਗਸੀਰ ਸਿੰਘ ਬਲਾਕ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਵੱਲੋਂ ਕੀਤੀ ਗਈ।ਇਸ ਪ੍ਰੋਗਰਾਮ ਵਿਚ 70 ਰਜਿਸਟ੍ਰੇਸ਼ਨ ਫਾਰਮ ਭਰੇ ਗਏ। ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਸ੍ਰੀ ਰਾਹੁਲ ਸੈਣੀ ਜੀ ਵੱਲੋਂ ਗੁਰੂ ਤੇਗ ਬਹਾਦੁਰ ਕਾਲਜ਼ ਦੇ ਪ੍ਰਿੰਸੀਪਲ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਵਿਚ ਸ਼ਾਮਲ ਨੋਜਵਾਨਾ ਨੂੰ ਨਹਿਰੂ ਯੁਵਾ ਕੇਂਦਰ ਵੱਲੋਂ ਕਰਵਾਏ ਜਾ ਰਹੇ ਯੁਵਾ ਉਤਸ਼ਵ ਪ੍ਰੋਗਰਾਮ ਬਾਰੇ ਦੱਸਿਆ ਅਤੇ ੳਸ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly