ਨਾਂਦੇੜ ਸ਼ਰਧਾਲੂਆਂ ਨੂੰ ਕਰੋਨਾ: ਕੈਪਟਨ ਤੋਂ ਜਥੇਦਾਰ ਨੇ ਜਾਂਚ ਮੰਗੀ

ਸ੍ਰੀ ਆਨੰਦਪੁਰ ਸਾਹਿਬ  (ਸਮਾਜਵੀਕਲੀ) – ਡੇਢ ਮਹੀਨੇ ਤੋਂ ਤਖ਼ਤ ਹਜ਼ੂਰ ਸਾਹਿਬ ਨਾਂਦੇੜ ਵਿਖੇ ਗੁਰੂ ਘਰ ਵਿੱਚ ਰਹਿ ਰਹੇ ਸੈਂਕੜੇ ਸ਼ਰਧਾਲੂਆਂ ਦਾ ਮਹਾਰਾਸ਼ਟਰ ਸਰਕਾਰ ਵੱਲੋਂ ਵਾਰ ਵਾਰ ਕਰਵਾਈ ਮੈਡੀਕਲ ਜਾਂਚ ਤੋਂ ਬਾਅਦ ਜਦੋਂ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੀਆਂ ਬੱਸਾਂ ਵਿੱਚ ਵਾਪਸ ਲਿਆਂਦਾ ਗਿਆ ਤਾਂ ਕੁਝ ਘੰਟਿਆਂ ਵਿੱਚ ਹੀ ਇਹ ਸ਼ਰਧਾਲੂ ਕਰੋਨਾ ਪਾਜ਼ੇਟਿਵ ਆਉਣੇ ਸ਼ੁਰੂ ਹੋ ਗਏ, ਕਿਤੇ ਇਹ ਸਿੱਖ ਕੌਮ ਨੂੰ ਮੁਸਲਮਾਨ ਭਾਈਚਾਰੇ ਵਾਂਗ ਬਦਨਾਮ ਕਰਨ ਦੀ ਸਾਜ਼ਿਸ਼ ਤਾਂ ਨਹੀਂ?

ਇਸ ਤਰ੍ਹਾਂ ਦੇ ਸਵਾਲ ਚੁੱਕਦੇ ਹੋਏ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ ਵਿੱਚ ਗੰਭੀਰ ਜਾਂਚ ਕਰਵਾਉਣ ਲਈ ਕਿਹਾ ਹੈ ਤਾਂ ਜੋ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋ ਸਕੇ। ਜਥੇਦਾਰ ਨੇ ਕਿਹਾ ਕਿ ਦੇਸ਼ ਅੰਦਰ ਘੱਟ ਗਿਣਤੀ ਵਿੱਚ ਰਹਿ ਰਹੇ ਸਿੱਖ ਭਾਈਚਾਰੇ ਨੂੰ ਅਜਿਹੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।

Previous articleਅਰਥਚਾਰੇ ਨੂੰ ਸਾਵੇਂ ਢੰਗ ਨਾਲ ਖੋਲ੍ਹਣ ਦੀ ਲੋੜ: ਰਾਜਨ
Next articleਭਵਾਨੀਗੜ੍ਹ ਤੇ ਦਿੜ੍ਹਬਾ ਦੇ ਪਿੰਡਾਂ ਵਿੱਚ ਦੋ ਨੌਜਵਾਨ ਕਤਲ