ਨਾਗਰਿਕਤਾ ਸੋਧ ਐਕਟ ਖਿਲਾਫ ਮੁਸਲਿਮ ਭਾਈਚਾਰੇ ਵਲੋਂ ਰੋਸ ਵਿਖਾਵਾ

ਅੰਮ੍ਰਿਤਸਰ– ਮੁਸਲਿਮ ਭਾਈਚਾਰੇ ਦੀ ਜਥੇਬੰਦੀ ਮਜਲਿਸ ਅਹਿਰਾਰ ਇਸਲਾਮ ਏ ਹਿੰਦ ਨੇ ਅੱਜ ਇਥੇ ਨਾਗਰਿਕਤਾ ਸੋਧ ਐਕਟ ਅਤੇ ਨੈਸ਼ਨਲ ਰਜਿਸਟਰ ਆਫ ਸਿਟੀਜ਼ਨਜ਼ ਖਿਲਾਫ ਰੋਸ ਵਿਖਾਵਾ ਕੀਤਾ ਹੈ। ਵਿਖਾਵਾਕਾਰੀਆਂ ਨੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਾਇਆ ਕਿ ਉਹ ਦੇਸ਼ ਦੇ ਧਰਮ ਨਿਰਪੱਖਤਾ ਵਾਲੇ ਸਰੂਪ ਨੂੰ ਢਾਹ ਲਾ ਰਹੇ ਹਨ।ਵਿਖਾਵਾਕਾਰੀਆਂ ਨੇ ਦੋਸ਼ ਲਾਇਆ ਕਿ ਸਰਕਾਰ ਵਲੋਂ ਆਪਣੀ ਪਾਰਟੀ ਦੇ ਰਾਹੀਂ ਦੇਸ਼ ਭਰ ਵਿਚ ਇਸ ਕਾਨੂੰਨ ਦੇ ਹੱਕ ਵਿਚ ਰੈਲੀਆਂ ਕਾਨੂੰਨ ਦਾ ਵਿਰੋਧ ਕਰ ਰਹੇ ਲੋਕਾਂ ਦੀਆਂ ਭਾਵਨਾਵਾਂ ਨੂੰ ਦਬਾਉਣ ਦੇ ਮੰਤਵ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਯੂਪੀ ਦੇ ਸ਼ੀਆ ਸੈਂਟਰਲ ਵਕਫ ਬੋਰਡ ਦੇ ਚੀਫ ਵਸੀਮ ਰਿਜ਼ਵੀ ਦੇ ਖਿਲਾਫ ਵੀ ਨਾਅਰੇਬਾਜ਼ੀ ਕੀਤੀ, ਜਿਸ ਵਲੋਂ ਸਰਕਾਰ ਨੂੰ ਲਿਖਿਆ ਗਿਆ ਹੈ ਕਿ ਇਸ ਕਾਨੂੰਨ ਖਿਲਾਫ ਵਿਖਾਵਾ ਕਰਨ ਵਾਲਿਆਂ ਕੋਲੋਂ ਵਿਖਾਵੇ ਵਾਲੀ ਥਾਂ ਖਾਲੀ ਕਰਾਈ ਜਾਵੇ ਕਿਉਂਕਿ ਇਹ ਥਾਂ ਸ਼ੀਆ ਟਰਸਟ ਨਾਲ ਸਬੰਧਤ ਹੈ।

Previous articleLabour sees membership surge amid leadership race
Next articleਮਸਤੂਆਣਾ ਸਾਹਿਬ ਨੂੰ ਢੀਂਡਸਾ ਮੁਕਤ ਕਰਵਾਉਣ ਲਈ ਲੌਂਗੋਵਾਲ ਨੂੰ ਪੱਤਰ