ਸ਼ਾਮ ਚੁਰਾਸੀ /ਆਦਮਪੁਰ,ਸਮਾਜ ਵੀਕਲੀ (ਚੁੰਬਰ )- ਕਸਬਾ ਸ਼ਾਮ ਚੁਰਾਸੀ ਨਗਰ ਕੌਂਸਲ ਵਿਖੇ ਮੰਗਲਵਾਰ ਨੂੰ ਨਗਰ ਕੌਂਸਲ ਦੇ ਪ੍ਰਧਾਨ ਨਿਰਮਲ ਕੁਮਾਰ ਵਲੋਂ ਕਾਰਜਭਾਰ ਸੰਭਾਲਿਆ ਗਿਆ।ਇਸ ਮੌਕੇ ਉਹਨਾਂ ਨੇ ਪੱਤਰਕਾਰ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕਸਬਾ ਸ਼ਾਮ ਚੁਰਾਸੀ ਦੀ ਜਨਤਾ ਵਲੋਂ ਉਹਨਾਂ ਨੂੰ ਲਗਾਤਾਰ ਪੰਜਵੀਂ ਵਾਰ ਮਿਊਂਸਪਲ ਕੌਂਸਲਰ ਚੁਣਿਆ ਗਿਆ ਅਤੇ ਨਗਰ ਕੌਂਸਲ ਸ਼ਾਮ ਚੁਰਾਸੀ ਦੇ ਮਿਊਂਸਪਲ ਕੌਂਸਲਰਾਂ ਵਲੋਂ ਨਗਰ ਕੌਂਸਲ ਦਾ ਪ੍ਰਧਾਨ ਚੁਣਿਆ ਗਿਆ ਹੈ ਅਤੇ ਉਹਨਾਂ ਨੇ ਹਲਕਾ ਵਿਧਾਇਕ ਪਵਨ ਕੁਮਾਰ ਆਦੀਆ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹਨਾਂ ਦੇ ਯਤਨਾ ਸਦਕਾ ਹੀ ਉਹਨਾਂ ਨੂੰ ਨਗਰ ਕੌਸਲ ਦੀ ਪ੍ਰਧਾਨਗੀ ਦਾ ਮਾਣ ਹਾਸਲ ਹੋਇਆ ਹੈ।
ਉਹ ਕਸਬਾ ਸ਼ਾਮ ਚੁਰਾਸੀ ਦੀ ਜਨਤਾ ਦੀਆਂ ਉਮੀਦਾਂ ਤੇ ਪੂਰਾ ਉੱਤਰਨ ਦੀ ਕੋਸ਼ਿਸ਼ ਕਰਨਗੇ। ਉਹਨਾਂ ਕਿਹਾ ਕਿ ਉਹ ਕਸਬੇ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਲਈ ਵਚਨਬੱਧ ਹਨ।ਉਹਨਾਂ ਕਿਹਾ ਕਿ ਕਸਬਾ ਵਾਸੀਆਂ ਨੂੰ ਜਲਦ ਹੀ ਬੱਚਿਆਂ ਦੇ ਖੇਡਣ ਲਈ ਸਟੇਡੀਅਮ ਮਿਲੇਗਾ ਤੇ ਪਹਿਲਾਂ ਰੁਕੇ ਹੋਏ ਵਿਕਾਸ ਕਾਰਜਾਂ ਜਿਵੇਂ ਕਿ ਗਲੀਆਂ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਅਤੇ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਜਲਦ ਹੀ ਸ਼ੁਰੂ ਕਰ ਦਿੱਤੇ ਜਾਣਗੇ।ਉਹਨਾਂ ਕਿਹਾ ਕਿ ਹਲਕਾ ਵਿਧਾਇਕ ਵਲੋਂ ਕਸਬਾ ਸ਼ਾਮ ਚੁਰਾਸੀ ਦੇ ਵਿਕਾਸ ਵਿੱਚ ਕੋਈ ਵੀ ਕਸਰ ਨਹੀਂ ਛੱਡੀ ਜਾ ਰਹੀ,ਜੋ ਕਿ ਪਿਛਲੀਆਂ ਸਰਕਾਰਾਂ ਵਲੋਂ ਨਹੀਂ ਕੀਤਾ ਗਿਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly