” ਨਿੱਕੀਆਂ ਜਿੰਦਾਂ ਵੱਡੇ ਸਾਕੇ ” ਨਾਮੀ ਮਹਾਨ ਗੁਰਮਤਿ ਸਮਾਗਮ 27 ਨੂੰ

ਕੈਪਸ਼ਨ- ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਥੇ ਪਰਮਿੰਦਰ ਸਿੰਘ ਖਾਲਸਾ , ਜਥੇ ਭੁਪਿੰਦਰ ਸਿੰਘ ਖਾਲਸਾ ਤੇ ਸੁਖਬੀਰ ਸਿੰਘ ਖਾਲਸਾ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਸ਼ਹੀਦੀ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜਾਰੀ – ਖਾਲਸਾ

ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ , ਬਾਬਾ ਜੁਝਾਰ ਸਿੰਘ ਜੀ , ਬਾਬਾ ਜੋਰਾਵਰ ਸਿੰਘ ਜੀ , ਬਾਬਾ ਫਤਹਿ ਸਿੰਘ ਜੀ ਅਤੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਸ਼ਹੀਦੀ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਨਿਹਾਲ ਸਿੰਘ ਜੀ ਪਿੰਡ ਜਾਰਜਪੁਰ ਵਿਖੇ ਮਿਤੀ 27 ਦਸੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਆਰੰਭ ਹੋਵੇਗਾ , ਜਿਸਦੀਆਂ ਤਿਆਰੀਆਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਜੰਗੀ ਪੱਧਰ ਤੇ ਜਾਰੀ ਹਨ ।

ਇਹ ਜਾਣਕਾਰੀ ਦਿੰਦੇ ਹੋਏ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਜਥੇ ਪਰਮਿੰਦਰ ਸਿੰਘ ਖਾਲਸਾ , ਸੀਨੀਅਰ ਮੀਤ ਪ੍ਰਧਾਨ ਜਥੇ ਭੁਪਿੰਦਰ ਸਿੰਘ ਖਾਲਸਾ ਤੇ ਜਥੇ ਸੁਖਬੀਰ ਸਿੰਘ ਖਾਲਸਾ ਐਮ ਡੀ ਖਾਲਸਾ ਮਾਰਬਲ ਹਾਊਸ ਆਰ ਸੀ ਐਫ ਨੇ ਦੱਸਿਆ ਕਿ ” ਨਿੱਕੀਆਂ ਜਿੰਦਾਂ ਵੱਡੇ ਸਾਕੇ ” ਨਾਮੀ ਮਹਾਨ ਗੁਰਮਤਿ ਸਮਾਗਮ ਦੌਰਾਨ ਢਾਡੀ ਸਭਾ ਜਿਲ੍ਹਾ ਜਲੰਧਰ ਦੀ ਪ੍ਰਧਾਨ ਬੀਬੀ ਬੇਅੰਤ ਕੌਰ ਖਾਲਸਾ ਐਮ ਏ ਤੇ ਪਾਸਲੇ ਵਾਲੀਆਂ ਬੀਬੀਆਂ ਦਾ ਢਾਡੀ ਜਥਾ , ਭਾਈ ਹਰਪ੍ਰੀਤ ਸਿੰਘ ਮਖੂ ਮਹਾਨ ਕਥਾ ਵਾਚਕ ਤੇ ਗਿਆਨੀ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਵਾਲੇ ਪ੍ਰਚਾਰਕ ਮਾਝਾ ਜੋਨ ਧਰਮ ਪ੍ਰਚਾਰ ਕਮੇਟੀ ਸੰਗਤਾਂ ਨੂੰ ਸ਼ਹੀਦੀ ਇਤਿਹਾਸ ਸੁਣਾ ਕੇ ਗੁਰੂ ਚਰਨਾਂ ਚ ਜੋੜਨਗੇ । ਇਸ ਸਮੇ ਗੁਰੂ ਕੇ ਅਤੁੱਟ ਲੰਗਰ ਲਗਾਏ ਜਾਣਗੇ ।

Previous articleLondon could be under lockdown for months: UK Health Secy
Next articleUS Cong has reached deal on Covid relief: Senate majority leader