ਨਿੱਜੀਕਰਨ ਅਤੇ ਕਾਰਪੋਰੇਟ ਵਿਰੋਧੀ ਦਿਵਸ ਮਨਾਇਆ

ਜੈਤੋ (ਸਮਾਜ ਵੀਕਲੀ) : ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵੱਲੋਂ ਸੰਯੁਕਤ ਮੋਰਚੇ ਦੇ ਸੱਦੇ ’ਤੇ ਨਿੱਜੀਕਰਨ ਅਤੇ ਕਾਰਪੋਰੇਟ ਵਿਰੋਧੀ ਦਿਵਸ ਮਨਾਉਂਦਿਆਂ ਅੱਜ ਇੱਥੇ ਐੱਸਡੀਐੱਮ ਦਫ਼ਤਰ ਵਿੱਚ ਮੰਗ ਪੱਤਰ ਦਿੱਤਾ ਗਿਆ। ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਚੈਨਾ, ਜ਼ਿਲ੍ਹਾ ਖ਼ਜ਼ਾਨਚੀ ਸੁਖਮੰਦਰ ਸਿੰਘ ਢੈਪਈ ਅਤੇ ਲਾਭ ਸਿੰਘ ਬਰਾੜ ਰੋੜੀਕਪੂਰਾ ਨੇ ਕਿਹਾ ਕਿ ਜਨਤਕ ਖੇਤਰ ਦੇ ਅਦਾਰਿਆਂ ਦੇ ਨਿੱਜੀਕਰਨ ਅਤੇ ਭਾਰਤੀ ਖੇਤੀਬਾੜੀ ਦੇ ਕਾਰਪੋਰੇਟਾਈਜੇਸ਼ਨ ਨੂੰ ਰੋਕਣ ਲਈ ਨੀਤੀ ਜਾਰੀ ਕੀਤੀ ਜਾਵੇ।

Previous articleਟਰੇਡ ਯੂਨੀਅਨਾਂ ਵੱਲੋਂ ਕੇਂਦਰ ਖ਼ਿਲਾਫ਼ ਮੁਜ਼ਾਹਰਾ
Next articleਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਗਰਜੇ ਮਜ਼ਦੂਰ, ਮੁਲਾਜ਼ਮ ਅਤੇ ਕਿਸਾਨ