ਨਵੀਂ ਦਿੱਲੀ (ਸਮਾਜਵੀਕਲੀ) : ਕੇਂਦਰੀ ਮਨੁੱਖੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰੀ ਰਮੇਸ਼ ਪੋਖਰਿਆਲ ‘ਨਿਸ਼ਾਂਕ’ ਨੇ ਅੱਜ ਕਿਹਾ ਹੈ ਕਿ ਦੇਸ਼ ਵਿੱਚ ਕਰੋਨਾ ਦੇ ਕੇਸ ਵੱਧ ਰਹੇ ਹਨ ਤੇ ਮੈਡੀਕਲ(ਨੀਟ) ਅਤੇ ਇੰਜਨੀਅਰਿੰਗ ਦਾਖਲਾ ਪ੍ਰੀਖਿਆ(ਜੇਈਈ) ਕਰਵਾਉਣ ਲਈ ਸਥਿਤੀ ਦਾ ਜਾਇਜ਼ਾ ਲੈਣ ਲਈ ਪੈਨਲ ਕਾਇਮ ਕਰ ਦਿੱਤਾ ਹੈ। ਮਾਪਿਆਂ ਅਤੇ ਵਿਦਿਆਰਥੀਆਂ ਨੇ ਜੁਲਾਈ ਵਿੱਚ ਪ੍ਰੀਖਿਆਵਾਂ ਕਰਵਾਉਣ ਬਾਰੇ ਚਿੰਤਾਵਾਂ ਜ਼ਾਹਰ ਕੀਤੀਆਂ ਹਨ। ਮੰਤਰੀ ਨੇ ਕਿਹਾ, “ਜੇਈਈ ਅਤੇ ਨੀਟ ਦੇਣ ਵਾਲੇ ਵਿਦਿਆਰਥੀਆਂ ਅਤੇ ਮਾਪਿਆਂ ਦੀਆਂ ਚਿੰਤਾਵਾਂ ਦੇ ਮੱਦੇਨਜ਼ਰ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਦੇ ਅਧਿਕਾਰੀਆਂ ਅਤੇ ਹੋਰ ਮਾਹਿਰਾਂ ਦੀ ਕਮੇਟੀ ਨੂੰ ਕਿਹਾ ਗਿਆ ਹੈ ਕਿ ਉਹ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਆਪਣੀਆਂ ਸਿਫਾਰਸ਼ਾਂ ਨੂੰ ਕੱਲ੍ਹ ਦੇ ਦੇਣ।’ ਵਰਨਣਯੋਗ ਹੈ ਕਿ ਨੀਟ 26 ਜੁਲਾਈ ਤੇ ਜੇਈਈ 18-23 ਜੁਲਾਈ ਹੋਣੀ ਹੈ।