ਕਾਠਮੰਡੂ (ਸਮਾਜਵੀਕਲੀ) : ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੇ ਸਿਆਸੀ ਭਵਿੱਖ ਬਾਰੇ ਫ਼ੈਸਲਾ ਭਲਕੇ ਹੋਣ ਵਾਲੀ ਕਮਿਊਨਿਸਟ ਪਾਰਟੀ ਦੀ ਬੇਹੱਦ ਅਹਿਮ ਸਥਾਈ ਕਮੇਟੀ ਦੀ ਮੀਟਿੰਗ ਵਿਚ ਹੋਣ ਦੀ ਸੰਭਾਵਨਾ ਹੈ। ਪਾਰਟੀ ਸੂਤਰਾਂ ਮੁਤਾਬਕ ਉਨ੍ਹਾਂ ਦੇ ਅਸਤੀਫ਼ੇ ਲਈ ਜ਼ੋਰ ਪਾਇਆ ਜਾ ਰਿਹਾ ਹੈ। ਨੇਪਾਲੀ ਕਮਿਊਨਿਸਟ ਪਾਰਟੀ ਦੀ 45 ਮੈਂਬਰੀ ਸਥਾਈ ਕਮੇਟੀ ਪਾਰਟੀ ਦੀ ਸਭ ਤੋਂ ਤਾਕਤਵਰ ਇਕਾਈ ਹੈ। ਇਸ ਤੋਂ ਪਹਿਲਾਂ ਮੀਟਿੰਗ ਵੀਰਵਾਰ ਨੂੰ ਰੱਦ ਕਰ ਦਿੱਤੀ ਗਈ ਸੀ ਕਿਉਂਕਿ ਪ੍ਰਧਾਨ ਮੰਤਰੀ ਓਲੀ ਦੇ ਅਸਤੀਫ਼ੇ ਬਾਰੇ ਕੋਈ ਸਹਿਮਤੀ ਨਹੀਂ ਬਣ ਸਕੀ ਸੀ। ਇਕ ਮੀਡੀਆ ਰਿਪੋਰਟ ਮੁਤਾਬਕ ਓਲੀ ਤੇ ਪਾਰਟੀ ਦੇ ਕਾਰਜਕਾਰੀ ਚੇਅਰਮੈਨ ‘ਪ੍ਰਚੰਡ’ ਵਿਚਾਲੇ ਮੁਲਾਕਾਤ ਹੋਈ ਹੈ। ਮੀਟਿੰਗ ਦੇ ਵੇਰਵੇ ਨਸ਼ਰ ਨਹੀਂ ਕੀਤੇ ਗਏ।
HOME ਨੇਪਾਲ: ਓਲੀ ਦੇ ਸਿਆਸੀ ਭਵਿੱਖ ਬਾਰੇ ਫ਼ੈਸਲਾ ਅੱਜ ਹੋਣ ਦੀ ਸੰਭਾਵਨਾ