ਨੇਪਾਲ ਦੇ ਪ੍ਰਧਾਨ ਮੰਤਰੀ ਦਾ ਭਵਿੱਖ ਤੈਅ ਕਰਨ ਵਾਲੀ ਸਥਾਈ ਕਮੇਟੀ ਦੀ ਮੀਟਿੰਗ ਮੁੜ ਟਲੀ

ਕਾਠਮੰਡੂ (ਸਮਾਜਵੀਕਲੀ) :  ਆਪਣੀ ਪਾਰਟੀ ਦੇ ਆਗੂਆਂ ਵੱਲੋਂ ਅਸਤੀਫ਼ਾ ਦੇਣ ਦਾ ਦਬਾਅ ਝੱਲ ਰਹੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਦਾ ਭਵਿੱਖ ਤੈਅ ਕਰਨ ਲਈ ਸੱਤਾਧਾਰੀ ਕਮਿਊਨਿਸਟ ਪਾਰਟੀ ਦੀ ਸਥਾਈ ਸਮਿਤੀ ਦੀ ਅਹਿਮ ਮੀਟਿੰਗ ਬੁੱਧਵਾਰ ਤਕ ਲਈ ਟਾਲ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਦੇ ਮੀਡੀਆ ਸਲਾਹਕਾਰ ਸੂਰਿਆ ਥਾਪਾ ਨੇ ਦੱਸਿਆ ਕਿ ਮੀਟਿੰਗ ਬੁੱਧਵਾਰ ਤਕ ਲਈ ਟਾਲ ਦਿੱਤੀ ਗਈ ਹੈ। ਮੀਟਿੰਗ ਦੋ ਵਾਰ ਪਹਿਲਾਂ ਵੀ ਮੁਅੱਤਲ ਹੋ ਚੁੱਕੀ ਹੈ। ਸੋਮਵਾਰ ਨੂੰ ਹੋਣ ਵਾਲੀ ਮੀੱਟਿੰਗ ਵਿੱਚ ਪ੍ਰਧਾਨ ਮੰਤਰੀ ਓਲੀ ਦੇ ਸਿਆਸੀ ਭਵਿੱਖ ਦਾ ਫੈਸਲਾ ਹੋਣ ਦੀ ਉਮੀਦ ਸੀ।

 

Previous articleਸੁਸ਼ਾਂਤ ਕੇਸ: ਪੁੁਲੀਸ ਵੱਲੋਂ ਭੰਸਾਲੀ ਦੇ ਬਿਆਨ ਦਰਜ
Next articleTrump admin says foreign students must leave US if classes go fully online