ਕਾਠਮੰਡੂ ,ਸਮਾਜ ਵੀਕਲੀ: ਨੇਪਾਲ ਦੀ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ ਮੁਲਕ ਦੀ ਸੰਸਦ ਨੂੰ ਭੰਗ ਕਰਦਿਆਂ 12 ਤੇ 19 ਨਵੰਬਰ ਨੂੰ ਮੱਧਕਾਲੀ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਮੋਰਚਾਬੰਦੀ ’ਚ ਲੱਗੇ ਪ੍ਰਧਾਨ ਮੰਤਰੀ ਕੇ.ਪੀ.ਸ਼ਰਮਾ ਓਲੀ ਤੇ ਵਿਰੋਧੀ ਧਿਰ ਦਾ ਗੱਠਜੋੜ ਸਰਕਾਰ ਬਣਾਉਣ ਦੀ ਸਥਿਤੀ ਵਿੱਚ ਨਹੀਂ ਹਨ। ਭੰਡਾਰੀ ਨੇ ਇਹ ਐਲਨ ਅਜਿਹੇ ਮੌਕੇ ਕੀਤਾ ਹੈ ਜਦੋਂ ਪ੍ਰਧਾਨ ਮੰਤਰੀ ਓਲੀ ਨੇ ਸ਼ੁੱਕਰਵਾਰ ਦੇਰ ਰਾਤ ਕੈਬਨਿਟ ਦੀ ਹੰਗਾਮੀ ਮੀਟਿੰਗ ਸੱਦ ਕੇ 275 ਮੈਂਬਰੀ ਸੰਸਦ ਨੂੰ ਭੰਗ ਕਰਨ ਦੀ ਸਿਫਾਰਿਸ਼ ਕੀਤੀ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly