ਨੇਪਾਲ ਦੇ ਰਾਸ਼ਟਰਪਤੀ ਵੱਲੋਂ ਸੰਸਦ ਭੰਗ

ਕਾਠਮੰਡੂ,ਸਮਾਜ ਵੀਕਲੀ :  ਨੇਪਾਲ ਦੀ ਰਾਸ਼ਟਰਪਤੀ ਵਿੱਦਿਆ ਦੇਵੀ ਭੰਡਾਰੀ ਨੇ ਲੰਘੀ ਅੱਧੀ ਰਾਤ ਸੰਸਦ ਭੰਗ ਕਰ ਦਿੱਤੀ ਅਤੇ 12 ਤੇ 19 ਨਵੰਬਰ ਨੂੰ ਮੱਧਕਾਲੀ ਚੋਣਾਂ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਮੰਨਿਆ ਕਿ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਤੇ ਵਿਰੋਧੀ ਗੱਠਜੋੜ ਦੋਵੇਂ ਸਰਕਾਰ ਬਣਾਉਣ ਦੀ ਸਥਿਤੀ ’ਚ ਨਹੀਂ ਹਨ। ਭੰਡਾਰੀ ਦੇ ਇਸ ਐਲਾਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਓਲੀ ਨੇ ਅੱਧੀ ਰਾਤ ਨੂੰ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਤੋਂ ਬਾਅਦ 275 ਮੈਂਬਰੀ ਸਦਨ ਭੰਗ ਕਰਨ ਦੀ ਸਿਫਾਰਸ਼ ਕੀਤੀ ਸੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਜਪਾ ਦੇ ਪਤਨ ਦਾ ਕਾਰਨ ਬਣੇਗਾ ਕਿਸਾਨ ਅੰਦੋਲਨ: ਰਾਜੇਵਾਲ
Next articleਵਿਦੇਸ਼ ਮੰਤਰੀ ਐਸ ਜੈਸ਼ੰਕਰ ਦੀ ਅਮਰੀਕਾ ਫੇਰੀ 24 ਨੂੰ