ਨੋਟਬੰਦੀ ਦੇ ਦੋ ਵਰ੍ਹੇ ਪੂਰੇ ਹੋਣ ਮੌਕੇ ਕਾਂਗਰਸ ਨੇ ਮੋਦੀ ਦੇ ਪੁਤਲੇ ਫੂਕੇ

ਨੋਟਬੰਦੀ ਦੇ ਦੋ ਸਾਲ ਪੂਰੇ ਹੋਣ ’ਤੇ ਦੇਸ਼ ਦੇ ਲੋਕਾਂ ਦਾ ਕਾਰੋਬਾਰ ਤਬਾਹ ਹੋਣ ਵਿਰੁੱਧ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦਲਜੀਤ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਵਿਚ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਵਿਧਾਇਕ ਸੁਸ਼ੀਲ ਰਿੰਕੂ ਅਤੇ ਕਾਂਗਰਸ ਦੇ ਹੋਰ ਬਹੁਤ ਸਾਰੇ ਆਗੂਆਂ ਨੇ ਹਿੱਸਾ ਲਿਆ। ਪ੍ਰਧਾਨ ਮੰਤਰੀ ਦੇ ਬਣਾਏ ਗਏ ਪੁਤਲੇ ’ਤੇ ਨੋਟਬੰਦੀ ਨਾਲ ਹੋਈ ਆਰਥਿਕ ਤਬਾਹੀ ਅਤੇ ਰੁਪਏ ਦੇ ਮੁਕਾਬਲੇ ਡਾਲਰ ਦੇ ਮਜ਼ਬੂਤ ਹੋਣ ਦਾ ਜ਼ਿਕਰ ਕੀਤਾ ਹੋਇਆ ਸੀ। ਕਾਂਗਰਸ ਭਵਨ ਦੇ ਬਾਹਰ ਕਾਂਗਰਸੀ ਆਗੂਆਂ ਨੇ ਚੌਕ ’ਚ ਪੁਤਲਾ ਫੂਕਣ ਸਮੇਂ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ ਪ੍ਰਦਰਸ਼ਨ ਵਿਚ ਕਾਂਗਰਸੀ ਵਿਧਾਇਕ ਰਜਿੰਦਰ ਬੇਰੀ, ਸੁਸ਼ੀਲ ਰਿੰਕੂ, ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਜਸਲੀਨ ਸੇਠੀ ਤੇ ਹੋਰ ਆਗੂ ਆਏ ਹੋਏ ਸਨ, ਜਦਕਿ ਵਿਧਾਇਕ ਪਰਗਟ ਸਿੰਘ ਅਤੇ ਬਾਵਾ ਹੈਨਰੀ ਇਸ ਪ੍ਰਦਰਸ਼ਨ ਵਿਚ ਗੈਰ ਹਾਜ਼ਰ ਰਹੇ। ਕਾਂਗਰਸੀ ਵਿਧਾਇਕਾਂ ਨੂੰ ਉਡੀਕਣ ਤੋਂ ਬਾਅਦ ਪੁਤਲਾ ਫੂਕਿਆ ਗਿਆ। ਕਾਂਗਰਸ ਨੇ ਮਿੱਥੇ ਸਮੇਂ ਤੋਂ ਡੇਢ ਘੰਟਾ ਬਾਅਦ ਪੁਤਲਾ ਫੂਕਿਆ, ਜਦੋਂ ਦੂਜੇ ਵਿਧਾਇਕ ਇਸ ਰੋਸ ਪ੍ਰਦਰਸ਼ਨ ਵਿਚ ਨਹੀਂ ਪਹੁੰਚੇ। ਅੰਮ੍ਰਿਤਸਰ(ਟ੍ਰਿਬਿਊਨ ਨਿਊਜ਼ ਸਰਵਿਸ): ਨੋਟਬੰਦੀ ਦੀ ਦੂਜੀ ਵਰ੍ਹੇਗੰਢ ਮੌਕੇ ਅੱਜ ਜ਼ਿਲ੍ਹਾ ਕਾਂਗਰਸੀ ਕਮੇਟੀ ਦਿਹਾਤੀ ਤੇ ਸ਼ਹਿਰੀ ਦੇ ਕਾਰਕੁਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਵਿਖਾਵਾ ਕੀਤਾ ਗਿਆ। ਵਿਖਾਵਾਕਾਰੀਆਂ ਨੇ ਡਿਪਟੀ ਕਮਿਸ਼ਨਰ ਦਫਤਰ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜ ਕੇ ਦੋਸ਼ ਲਾਇਆ ਕਿ ਨੋਟਬੰਦੀ ਆਪਣਾ ਮੰਤਵ ਪੂਰਾ ਕਰਨ ਵਿਚ ਅਸਫ਼ਲ ਰਹੀ ਹੈ।

ਇਹ ਵਿਖਾਵਾ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਅਤੇ ਸ਼ਹਿਰੀ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਕੀਤਾ ਗਿਆ। ਵਿਖਾਵੇ ਵਿਚ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਤੋਂ ਇਲਾਵਾ ਮਮਤਾ ਦੱਤਾ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਦਿਲਰਾਜ ਸਿੰਘ ਸਰਕਾਰੀਆ, ਅਸ਼ਵਨੀ ਪੱਪੂ, ਕੌਂਸਲਰ ਮੋਤੀ ਭਾਟੀਆ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਆਖਿਆ ਕਿ ਨੋਟਬੰਦੀ ਦੇ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਮੌਕੇ ਗੁਰਮੀਤ ਸਿੰਘ ਭੀਲੋਵਾਲ, ਨਿਸ਼ਾਨ ਸਿੰਘ ਭੰਗਾਲੀ, ਕੇਵਲ ਸਿੰਘ, ਰਵਿੰਦਰਪਾਲ ਸਿੰਘ ਗਿੱਲ, ਵਿਕਾਸ ਸੋਨੀ, ਰੁਪਾਲੀ ਬੱਤਰਾ, ਪ੍ਰਬੋਧ ਬਬਲਾ, ਸੋਨੂੰ ਦੱਤੀ, ਤਾਹਿਰ ਸ਼ਾਹ, ਰਮਨ ਬੱਬਾ, ਪਰਮਜੀਤ ਬੱਤਰਾ, ਇਕਬਾਲ ਸਿੰਘ ਸ਼ੈਰੀ ਤੇ ਹੋਰ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ।

Previous articleਪਿੰਡਾਂ ਨੂੰ ਨਿਗਮ ਅਧੀਨ ਕਰਨ ਦੀ ਕਾਰਵਾਈ ਸ਼ੁਰੂ
Next articleਰਾਏਕੋਟ ਦੀਆਂ ਮੰਡੀਆਂ ’ਚ ਝੋਨੇ ਦੀਆਂ 14 ਲੱਖ ਬੋਰੀਆਂ ਲਿਫਟਿੰਗ ਦੀ ਉਡੀਕ ’ਚ