ਲਾਹੌਰ: ਪਾਕਿਸਤਾਨ ਭਾਰਤੀ ਸਿੱਖ ਸ਼ਰਧਾਲੂਆਂ ਲਈ 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹੇਗਾ। ਇਸ ਦੀ ਜਾਣਕਾਰੀ ਸੋਮਵਾਰ ਨੂੰ ਪਾਕਿਸਤਾਨ ਦੇ ਇਕ ਅਧਿਕਾਰੀ ਨੇ ਦਿੱਤੀ। ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ਡਾਇਰੈਕਟਰ ਆਤਿਫ਼ ਮਾਜਿਦ ਨੇ ਇਹ ਐਲਾਨ ਪਾਕਿਸਤਾਨੀ ਤੇ ਵਿਦੇਸ਼ੀ ਪੱਤਰਕਾਰਾਂ ਦੀ ਲਾਂਘੇ ਵਾਲੀ ਥਾਂ ਦੀ ਪਹਿਲੀ ਯਾਤਰਾ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਲਾਂਘੇ ਦਾ 86 ਫ਼ੀਸਦੀ ਕੰਮ ਪੂਰਾ ਹੋ ਚੁੱਕਾ ਹੈ ਅਤੇ ਇਸ ਨੂੰ 9 ਨਵੰਬਰ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਜਾਵੇਗਾ। ਇਸ ਲਈ ਸ਼ਰਧਾਲੂਆਂ ਨੂੰ ਵੀਜ਼ੇ ਦੀ ਵੀ ਲੋੜ ਨਹੀਂ ਹੋਵੇਗੀ। ਪਾਕਿਸਤਾਨ ਇਸ ਲਾਂਘੇ ਦਾ ਨਿਰਮਾਣ ਭਾਰਤ ਨਾਲ ਲੱਗਦੀ ਸਰਹੱਦ ਤੋਂ ਲੈ ਕੇ ਕਰਤਾਰਪੁਰ ‘ਚ ਗੁਰਦੁਆਰਾ ਦਰਬਾਰ ਸਾਹਿਬ ਤਕ ਕਰ ਰਿਹਾ ਹੈ ਜਦਕਿ ਭਾਰਤ ਵੱਲੋਂ ਡੇਰਾ ਬਾਬਾ ਨਾਨਕ ਤੋਂ ਸਰਹੱਦ ਤਕ ਇਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਦੋਵੇਂ ਮੁਲਕ ਹਰ ਰੋਜ਼ 5,000 ਸਿੱਖ ਯਾਤਰੀਆਂ ਨੂੰ ਭੇਜਣ ‘ਤੇ ਸਹਿਮਤ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਭਾਰਤ-ਪਾਕਿ ਵੰਡ ਤੋਂ ਬਾਅਦ ਇਹ ਪਹਿਲੀ ਵਾਰੀ ਹੋਵੇਗਾ ਜਦੋਂ ਵੀਜ਼ੇ ਤੋਂ ਬਿਨਾ ਕੋਈ ਵੀ ਵਿਅਕਤੀ ਇਕ ਤੋਂ ਦੂਜੇ ਦੇਸ਼ ਵਿਚ ਜਾ ਸਕੇਗਾ।
ਮਾਜਿਦ ਨੇ ਕਿਹਾ ਕਿ ਰੋਜ਼ਾਨਾ 5,000 ਸਿੱਖ ਯਾਤਰੀਆਂ ਲਈ 76 ਇਮੀਗਰੇਸ਼ਨ ਕਾਊਂਟਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸ਼ੁਰੂਆਤ ‘ਚ ਪੰਜ ਹਜ਼ਾਰ ਸ਼ਰਧਾਲੂ ਦਰਬਾਰ ਸਾਹਿਬ ਦੇ ਦਰਸ਼ਨ ਕਰਨਗੇ ਅਤੇ ਬਾਅਦ ‘ਚ ਇਹ ਗਿਣਤੀ ਵਧਾ ਕੇ 10 ਹਜ਼ਾਰ ਕਰ ਦਿੱਤੀ ਜਾਵੇਗੀ ਜਿਸ ਲਈ 152 ਇਮੀਗਰੇਸ਼ਨ ਕਾਊਂਟਰ ਸਥਾਪਤ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ‘ਚ ਧਾਰਾ 370 ਖ਼ਤਮ ਕਰਨ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਵੱਧ ਗਿਆ ਸੀ। ਇਸ ਦੇ ਬਦਲੇ ‘ਚ ਪਾਕਿਸਤਾਨ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਕੱਢ ਕਰ ਦਿੱਤਾ ਸੀ। ਪਾਕਿਸਤਾਨ ਵਾਰ-ਵਾਰ ਕਹਿੰਦਾ ਰਿਹਾ ਹੈ ਕਿ ਦੋਵਾਂ ਮੁਲਕਾਂ ‘ਚ ਤਣਾਅ ਕਾਰਨ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਕੰਮ ਪ੍ਰਭਾਵਿਤ ਹੋ ਸਕਦਾ ਹੈ। ਦਰਸ਼ਨ ਕਰਨ ਲਈ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਆਪਣੇ ਨਾਲ ਪਾਸਪੋਰਟ ਲਿਆਉਣਾ ਪਵੇਗਾ ਅਤੇ ਉਨ੍ਹਾਂ ਨੂੰ ਕਾਰੀਡੋਰ ਪਾਸ ਜਾਰੀ ਕੀਤਾ ਜਾਵੇਗਾ। ਵਾਪਸੀ ‘ਤੇ ਉਹ ਆਪਣਾ ਪਾਸ ਜਮ੍ਹਾਂ ਕਰਵਾ ਕੇ ਪਾਸਪੋਰਟ ਵਾਪਸ ਲੈ ਸਕਣਗੇ।
ਮਾਜਿਦ ਨੇ ਕਿਹਾ ਕਿ ਜਿਹੜੇ ਸ਼ਰਧਾਲੂ ਬੱਸ ਰਾਹੀਂ ਆਉਣਗੇ, ਉਨ੍ਹਾਂ ਨੂੰ ਹਵਾਈ ਅੱਡੇ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਕਰਤਾਰਪੁਰ ਸਾਹਿਬ ‘ਚ ਦਾਖ਼ਲ ਹੋਣ ਵਾਲੇ ਹਰ ਸਿੱਖ ਦੇ ਉਂਗਲਾਂ ਦੇ ਨਿਸ਼ਾਨ (ਫਿੰਗਰਪ੍ਰਿੰਟ) ਲਏ ਜਾਣਗੇ। ਪੱਤਰਕਾਰਾਂ ਨੂੰ ਦੱਸਿਆ ਗਿਆ ਕਿ ਪਾਕਿਸਤਾਨ ਗੁਰਦੁਆਰਾ ਸਿੱਖ ਪ੍ਰਬੰਧਕ ਕਮੇਟੀ ਸਿੱਖ ਯਾਤਰੀਆਂ ਨੂੰ ਮੁਫ਼ਤ ਖਾਣਾ ਤੇ ਦਵਾਈਆਂ ਮੁਹੱਈਆ ਕਰਵਾਏਗੀ। ਲਾਂਘੇ ਦੀ ਸੁਰੱਖਿਆ ਦਾ ਜ਼ਿੰਮਾ ਪੰਜਾਬ ਰੇਂਜਰਸ ਨੂੰ ਦਿੱਤਾ ਜਾਵੇਗਾ।
ਲਾਂਘੇ ਨੂੰ ਲੈ ਕੇ ਪਿਛਲੇ ਹਫ਼ਤੇ ਦੋਵਾਂ ਮੁਲਕਾਂ ‘ਚ ਹੋਈ ਬੈਠਕ ‘ਚ ਪਾਕਿਸਤਾਨ ਨੇ ਸਰਵਿਸ ਫੀਸ ਤੇ ਯਾਤਰੀਆਂ ਦੀ ਗਿਣਤੀ ਦੇ ਮੁੱਦੇ ‘ਤੇ ਨਕਾਰਾਮਤਕ ਰਵੱਈਆ ਅਪਣਾਇਆ ਸੀ।