ਕਪੂਰਥਲਾ (ਸਾਮਜ ਵੀਕਲੀ)( ਕੌੜਾ ) – ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਯੁੰਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਵਿੱਚ ਆਪਣਾ ਯੋਗਦਾਨ ਪਾਉਣ ਲਈ ਪਿੰਡ ਨਸੀਰਪੁਰ ਤੋਂ ਕਿਸਾਨ ਆਗੂ ਗੁਰਪ੍ਰੀਤ ਸਿੰਘ ਕੌੜਾ ਦੀ ਅਗਵਾਈ ਹੇਠ ਇਲਾਕੇ ਦੇ ਨੌਜਵਾਨ ਕਿਸਾਨਾਂ ਦਾ ਜੱਥਾ ਨਗਰ ਨਿਵਾਸੀਆਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਦਿੱਲੀ ਨੂੰ ਰਵਾਨਾ ਕੀਤਾ ਗਿਆ।
ਕੌੜਾ ਨੇ ਇਸ ਮੌਕੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਵੱਲੋਂ ਰਾਸ਼ਨ ਤੇ ਹੋਰ ਜ਼ਰੂਰੀ ਸਮਾਨ ਵੀ ਭੇਜਿਆ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਨੌਜਵਾਨਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ। ਦਿੱਲੀ ਅੰਦੋਲਨ ਲਈ ਪੰਜਾਬ ਵਿੱਚੋਂ ਲਗਾਤਾਰ ਨੌਜਵਾਨ ਕਿਸਾਨਾਂ ਦੇ ਜਥੇ ਰੋਜ਼ਾਨਾ ਰਵਾਨਾ ਹੋ ਰਹੇ ਹਨ। ਇਸ ਮੌਕੇ ਬਲਕਾਰ ਸਿੰਘ ਜੰਮੂ, ਜਗਤਾਰ ਸਿੰਘ ਜੰਮੂ, ਰਣਜੀਤ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ,ਅਮਰਿੰਤਪਰੀਤ ਸਿੰਘ ਆਦਿ ਹਾਜ਼ਰ ਸਨ।