ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਕੇਂਦਰ ਸਰਕਾਰ ਵੱਲੋਂ ਪਾਸ ਕੀਤੇ 3 ਖੇਤੀਬਾੜੀ ਬਿੱਲਾ ਦੇ ਵਿਰੋਧ ਵਿਚ ਅੱਜ ਸਥਾਨਕ ਸ਼ਹਿਰ ਵਿਚ ਇਕ ਰਿਲਾਇੰਸ ਕੰਪਨੀ ਦੇ ਮੌਲ ਸਾਹਮਣੇ ਨੌਜਵਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਨੌਜਵਾਨ ਕਿਸਾਨ ਹਰਵਿੰਦਰ ਸਿੰਘ, ਕਰਮਵੀਰ ਸਿੰਘ, ਸ਼ੌਰੁ ਅਲੀ, ਰਾਜਾ ਅਲੀ, ਭੁਵਨੇਸ਼ਵਰ ਕੁਮਾਰ, ਦਲਜੀਤ ਸਿੰਘ ,ਪਰਮਿੰਦਰ ਸਿੰਘ, ਦਲਜੀਤ ਸਿੰਘ, ਬਲਬੀਰ ਸਿੰਘ, ਜਸਵੰਤ ਸਿੰਘ, ਕਮਲਪ੍ਰੀਤ ਸਿੰਘ ਜਰਨੈਲ ਸਿੰਘ ,ਅਵਤਾਰ ਸਿੰਘ, ਅਮਰਜੀਤ ਸਿੰਘ, ਕਰਮਜੀਤ ਸਿੰਘ, ਸ਼ਮਿੰਦਰ ਸਿੰਘ, ਬਲਕਾਰ ਸਿੰਘ, ਤਰਸੇਮ ਸਿੰਘ, ਨਿਰਵੈਰ ਸਿੰਘ, ਹਰਮੇਲ ਸਿੰਘ, ਹਰਮੇਸ਼ ਕੁਮਾਰ, ਗੁਰਮੇਲ ਸਿੰਘ, ਤਰਲੋਕ ਸਿੰਘ, ਰਣਧੀਰ ਸਿੰਘ, ਸੁਰਿੰਦਰਪਾਲ, ਸੰਤੋਖ ਸਿੰਘ, ਮੰਗਲ ਸਿੰਘ,ਆਦਿ ਨੌਜਵਾਨ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਕਿਸਾਨ ਆਗੂ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਪ੍ਰਾਈਵੇਟ ਕੰਪਨੀ ਦੇ ਮੌਲ ਸਾਹਮਣੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀਬਾੜੀ ਬਿੱਲਾਂ ਨੂੰ ਪਾਸ ਕਰਵਾ ਕੇ ਕਿਸਾਨਾਂ, ਖੇਤ ਮਜ਼ਦੂਰਾਂ, ਆੜ੍ਹਤੀਆਂ, ਪੱਲੇਦਾਰਾਂ ਅਤੇ ਮੁਨਿਮਾ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਨੌਜਵਾਨ ਕਿਸਾਨਾਂ ਨੇ ਕਿਹਾ ਕਿ ਉਹ ਖੇਤੀਬਾੜੀ ਆਰਡੀਨੈਂਸ ਰੱਦ ਕਰਵਾਉਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ।
HOME ਨੌਜਵਾਨ ਕਿਸਾਨਾਂ ਨੇ ਰਿਲਾਇੰਸ ਮੌਲ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ