ਅੱਪਰਾ, 19 ਜੂਨ (ਸਮਾਜਵੀਕਲੀ)- ਪਿੰਡ ਕਟਾਣਾ ਵਿਖੇ ਪਿੰਡ ਦੇ ਖੇਤਾਂ ‘ਚ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਬਾਹਰਵਾਰ ਸਵੇਰੇ ਇੱਕ ਨੌਜਵਾਨ ਦੀ ਲਾਸ਼ ਖੇਤਾਂ ‘ਚ ਪਈ ਹੋਣ ਦੀ ਸੂਚਨਾ ਪਰਿਵਾਰਿਕ ਮੈਂਬਰਾਂ ਨੂੰ ਮਿਲੀ। ਮ੍ਰਿਤਕ ਦੇ ਪਿਤਾ ਜੋਗਾ ਸਿੰਘ ਨੇ ਦੱਸਿਆ ਕਿ ਉਸਦਾ ਪੁੱਤਰ ਸੁਖਪ੍ਰੀਤ ਸਿੰਘ () ਕੱਲ ਦੁਪਿਹਰ ਦਾ ਘਰੋਂ ਗਿਆ ਹੋਇਆ ਸੀ। ਪਰਿਵਾਰਿਕ ਮੈਂਬਰਾਂ ਨੇ ਮ੍ਰਿਤਕ ਨੌਜਵਾਨ ਦੇ ਕਤਲ ਦਾ ਦੱਸ ਕੇ ਉੱਚ ਪੁਲਿਸ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਮੌਕੇ ਐਸ. ਐੱਚ. ਓ. ਗੋਰਾਇਆ ਸ. ਕੇਵਲ ਸਿੰਘ, ਏ. ਐਸ. ਆਈ. ਸੁਖਵਿੰਦਰ ਸਿੰਘ ਸੋਢੀ ਚੌਂਕੀ ਇੰਚਾਰਜ ਧੁਲੇਤਾ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਏ ਤੇ ਮਾਮਲੇ ਦੀ ਡੂਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।