ਜੇਤੂ ਵਿਦਿਆਰਥੀਆਂ ਨੂੰ ਈ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਵਿਸ਼ਵ ਪੱਧਰ ਤੇ ਮਨਾਏ ਜਾਣ ਵਾਲੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂ ਢੀਂਗਾ ਵਿਖੇ ਭਾਸ਼ਣ ਮੁਕਾਬਲੇ ਕਰਵਾਏ ਗਏ । ਜਿਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਨਤਾ ਪ੍ਰਾਪਤ ਕਾਲਜ ਕੰਸਟੀਚਿਊਟ ਕਾਲਜ ਅਤੇ ਹੋਰ ਰਾਜਾਂ ਦੇ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਬੀਤੇ ਦਿਨ ਕਾਲਜ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਵਿੱਚ ਵਿਦਿਆਰਥੀਆਂ ਵੱਲੋਂ ਘਰ ਬੈਠੇ ਹੀ ਵੀਡੀਓ ਬਣਾ ਕੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ ਗਿਆ ਤੇ ਉਨ੍ਹਾਂ ਦੁਆਰਾ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਅਪਲੋਡ ਕੀਤਾ । ਇਸ ਮੁਕਾਬਲੇ ਵਿਚ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਈ ਸਰਟੀਫਿਕੇਟ ਵੀ ਦਿੱਤੇ ਗਏ ।
ਇਸ ਮੌਕੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਕੁਰਬਾਨੀ ਹਰ ਸਮੇਂ ਲੋਕਾਈ ਨੂੰ ਜ਼ੁਲਮ ਖ਼ਿਲਾਫ਼ ਲੜਨ ਲਈ ਪ੍ਰੇਰਿਤ ਕਰਦੀ ਹੈ ।ਉੱਥੇ ਹੀ ਬਾਣੀ ਅਤੇ ਬਾਣੇ ਵੀ ਇਨਸਾਨੀਅਤ ਲਈ ਮਾਰਗਦਰਸ਼ਕ ਹੈ। ਜਿਸ ਕਰਕੇ ਅਜਿਹੇ ਮਹਾਨ ਗੁਰੂਆਂ ਬਾਰੇ ਨਵੀਂ ਪੀੜ੍ਹੀ ਨੂੰ ਜਾਣਕਾਰੀ ਦੇਣ ਲਈ ਅਜਿਹੇ ਮੁਕਾਬਲੇ ਬਹੁਤ ਸ਼ਲਾਘਾਯੋਗ ਕਦਮ ਹਨ ।