ਮਾਨਸਾ (ਸਮਾਜ ਵੀਕਲੀ) ( ਔਲਖ ): ਸਿਹਤ ਵਿਭਾਗ ਪੰਜਾਬ ਵੱਲੋਂ ਕੋਵਿਡ-19 ਮਹਾਂਮਾਰੀ ਦੀ ਰੋਕਥਾਮ ਲਈ ਉਪਰਾਲੇ ਕੀਤੇ ਜਾ ਰਹੇ ਹਨ। ਡਾਕਟਰ ਲਾਲ ਚੰਦ ਠੁਕਰਾਲ ਸਿਵਲ ਸਰਜਨ ਮਾਨਸਾ ਦੀ ਅਗਵਾਈ ਵਿੱਚ ਪੂਰੇ ਮਾਨਸਾ ਜ਼ਿਲ੍ਹੇ ਵਿੱਚ ਬਲਾਕ ਪੱਧਰ ਤੇ ਅਤੇ ਵੱਖ-ਵੱਖ ਥਾਵਾਂ ਤੇ ਕੈਂਪ ਲਗਾ ਕੇ ਕਰੋਨਾ ਟੈਸਟ ਲੲੀ ਵੱਧ ਤੋਂ ਵੱਧ ਸੈਂਪਲ ਲਏ ਜਾ ਰਹੇ ਹਨ।
ਡਾ ਨਵਜੋਤਪਾਲ ਸਿੰਘ ਭੁੱਲਰ ਐਸ ਐਮ ਓ ਖਿਆਲਾ ਕਲਾਂ ਦੀ ਦੇਖ ਰੇਖ ਹੇਠ ਅੱਜ ਪਿੰਡ ਨੰਗਲ ਕਲਾਂ ਵਿਖੇ ਸਰਕਾਰੀ ਹਾਈ ਸਕੂਲ ਵਿੱਚ ਸੈਂਪਲਿੰਗ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਡਾ ਅਰਜੁਨ ਸਾਰਦਾ ਦੀ ਅਗਵਾਈ ਵਿੱਚ ਐਮ ਐਮ ਯੂ ਦੀ ਟੀਮ ਅਤੇ ਪੀ ਐਚ ਸੀ ਸਟਾਫ਼ ਮੈਂਬਰ ਪਹੁੰਚੇ। ਇਸ ਕੈਂਪ ਵਿੱਚ ਸਕੂਲ ਅਧਿਆਪਕ, ਗਰਭਵਤੀ ਔਰਤਾਂ ਅਤੇ ਹੋਰ ਪਿੰਡ ਵਾਸੀਆਂ ਸਮੇਤ ਕੁੱਲ 60 ਵਿਅਕਤੀਆਂ ਦੇ ਸੈਂਪਲ ਲਏ ਗਏ।
ਇਸ ਮੌਕੇ ਜਗਦੀਸ਼ ਸਿੰਘ ਪੱਖੋ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ ਮਹਾਂਮਾਰੀ ਤੋਂ ਸੁਰੱਖਿਆ ਲਈ ਮਾਸਕ ਪਹਿਨਣਾ, ਸਮਾਜਿਕ ਦੂਰੀ, ਵਾਰ ਵਾਰ ਹੱਥ ਧੋਣਾ ਆਦਿ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਅਤੇ ਵੱਧ ਤੋਂ ਵੱਧ ਗਿਣਤੀ ਵਿੱਚ ਕਰੋਨਾ ਟੈਸਟ ਲੲੀ ਨਮੂਨੇ ਦੇਣੇ ਚਾਹੀਦੇ ਹਨ ਤਾਂ ਜਲਦੀ ਨਾਲ ਕਰੋਨਾ ਪਾਜ਼ਿਟਿਵ ਮਰੀਜ਼ਾਂ ਦੀ ਪਹਿਚਾਣ ਹੋ ਸਕੇ ਅਤੇ ੳੁਨ੍ਹਾਂ ਪਾਜ਼ਿਟਿਵ ਮਰੀਜ਼ਾਂ ਨੂੰ ਵੱਖਰਾ ਰੱਖ ਕੇ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।
ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਮੌਕੇ ਚਾਨਣ ਦੀਪ ਸਿੰਘ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਵਿਡ-19 ਦੇ ਨਾਲ ਨਾਲ ਸਾਨੂੰ ਡੇਂਗੂ ਤੋਂ ਬਚਾਅ ਲਈ ਪਾਣੀ ਦੀਆਂ ਟੈਂਕੀਆਂ ਢੱਕ ਕੇ ਰੱਖਣੀਆਂ ਚਾਹੀਦੀਆਂ ਹਨ , ਫਰਿਜ਼ ਦੀ ਟਰੇਅ ਨੂੰ ਸਾਫ਼ ਕਰਦੇ ਰਹਿਣਾ ਚਾਹੀਦਾ ਹੈ ਅਤੇ ਮੱਛਰ ਦੇ ਖਾਤਮੇ ਲਈ ਛਿੜਕਾਅ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਿੰਸੀਪਲ ਸੁਨੀਲ ਕੁਮਾਰ ਕੱਕੜ, ਸਕੂਲ ਅਧਿਆਪਕ ਪ੍ਰਾਗ ਰਾਜ, ਇੰਦਰਪਦੀਪ ਸਿੰਘ, ਜਸਵਿੰਦਰ ਸਿੰਘ, ਰਾਜਵਿੰਦਰ ਕੌਰ ਆਦਿ ਤੋਂ ਇਲਾਵਾ ਕਰਮਜੀਤ ਕੌਰ ਸਿਹਤ ਸੁਪਰਵਾਈਜ਼ਰ, ਮਨਪ੍ਰੀਤ ਕੌਰ ਸੀ ਐਚ ਓ, ਰਮਨਦੀਪ ਕੌਰ ਏ ਐਨ ਐਮ, ਪਰਮਜੀਤ ਕੌਰ, ਬਲਜੀਤ ਕੌਰ ਆਸ਼ਾ ਫੈਸੀਲੇਟਰ, ਵੀਰਪਾਲ ਕੌਰ, ਕਰਮਜੀਤ ਕੌਰ, ਸੁਖਪਾਲ ਕੌਰ, ਜਸਵੀਰ ਕੌਰ, ਗਗਨਦੀਪ ਕੌਰ ਆਦਿ ਹਾਜ਼ਰ ਸਨ।