ਨਵੀਂ ਦਿੱਲੀ (ਸਮਾਜ ਵੀਕਲੀ) :ਪੱਛਮੀ ਬੰਗਾਲ ਸਰਕਾਰ ਨੇ ਚੋਣ ਕਮਿਸ਼ਨ ਨੂੰ ਦੱਸਿਆ ਕਿ ਉਸ ਨੇ ਨੰਦੀਗ੍ਰਾਮ ਵਿਧਾਨ ਸਭਾ ਹਲਕੇ ਦੇ ਚੋਣ ਅਧਿਕਾਰੀ ਨੂੰ ਸੁਰੱਖਿਆ ਮੁਹੱਈਆ ਕਰਵਾਈ ਹੈ। ਇਸ ਵਿਧਾਨ ਸਭਾ ਸੀਟ ’ਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਅਤੇ ਭਾਜਪਾ ਦੇ ਸ਼ੁਵੇਂਦੂ ਅਧਿਕਾਰੀ ਵਿਚਾਲੇ ਸਖਤ ਮੁਕਾਬਲਾ ਹੋਇਆ ਸੀ। ਮਮਤਾ ਆਪਣੇ ਪੁਰਾਣੇ ਹਮਾਇਤੀ ਤੇ ਹੁਣ ਭਾਜਪਾ ਆਗੂ ਅਧਿਕਾਰੀ ਤੋਂ 1956 ਵੋਟਾਂ ਦੇ ਫਰਕ ਨਾਲ ਹਾਰ ਗਈ ਸੀ।
ਬੀਤੇ ਦਿਨ ਟੀਐਮਸੀ ਆਗੂ ਨੇ ਦੋਸ਼ ਲਾਇਆ ਸੀ ਕਿ ਨੰਦੀਗ੍ਰਾਮ ਦੇ ਚੋਣ ਅਧਿਕਾਰੀ ਉਨ੍ਹਾਂ ਦੀ ਅਪੀਲ ਤੋਂ ਬਾਅਦ ਵੀ ਵੋਟਾਂ ਦੀ ਗਿਣਤੀ ਕਰਨ ਦਾ ਹੁਕਮ ਨਹੀਂ ਦਿੱਤਾ ਕਿਉਂਕਿ ਉਨ੍ਹਾਂ ਨੂੰ ਆਪਣੀ ਜਾਨ ਦਾ ਖਤਰਾ ਸੀ। ਸੂਤਰਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀ ਹਦਾਇਤ ’ਤੇ ਚੋਣ ਅਧਿਕਾਰੀ ਨੂੰ ਨਿੱਜੀ ਤੌਰ ’ਤੇ ਅਤੇ ਘਰ ਵਿੱਚ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly