ਨੂਰਮਹਿਲ ਨਕੋਦਰ (ਹਰਜਿੰਦਰ ਛਾਬੜਾ) (ਸਮਾਜ ਵੀਕਲੀ) : ਨੰਬਰਦਾਰ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਇੱਕ ਵਿਸ਼ੇਸ਼ ਬੈਠਕ ਜ਼ਿਲ੍ਹਾ ਹੈਡ ਆਫ਼ਿਸ ਤਹਿਸੀਲ ਕੰਪਲੈਕਸ ਨੂਰਮਹਿਲ ਵਿਖੇ ਜ਼ਿਲ੍ਹਾ ਪ੍ਰਧਾਨ ਲਾਇਨ ਅਸ਼ੋਕ ਸੰਧੂ ਨੰਬਰਦਾਰ ਨੂਰਮਹਿਲ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਮੀਟਿੰਗ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਅਤੇ ਕੜਕਦੀ ਠੰਡ-ਮੀਂਹ-ਹਨੇਰੀ ਵਿੱਚ ਬੈਠੇ ਕਿਸਾਨਾਂ-ਮਜ਼ਦੂਰਾਂ ਦੇ ਹਿੱਤਾਂ ਲਈ ਵਿਚਾਰਾਂ ਕੀਤੀਆਂ ਜਾਣਗੀਆਂ। ਨੰਬਰਦਾਰ ਸਾਹਿਬਾਨਾਂ ਦੇ ਭਖਦੇ ਮਸਲਿਆਂ ਉੱਪਰ ਵਿਸ਼ੇਸ਼ ਚਰਚਾ ਕੀਤੀ ਜਾਵੇਗੀ।
ਸਮੂਹ ਨੰਬਰਦਾਰ ਸਾਹਿਬਾਨਾਂ ਨੂੰ ਮਿਤੀ 10 ਜਨਵਰੀ ਦਿਨ ਐਤਵਾਰ ਨੂੰ ਠੀਕ 11 ਵਜੇ ਤਹਿਸੀਲ ਕੰਮਲੈਕਸ ਨੂਰਮਹਿਲ ਵਿਖੇ ਪਹੁੰਚਣ ਲਈ ਬੇਨਤੀ ਕੀਤੀ ਜਾਂਦੀ ਹੈ।