ਨੂਰਮਹਿਲ – (ਹਰਜਿੰਦਰ ਛਾਬੜਾ) ਨੰਬਰਦਾਰ ਯੂਨੀਅਨ ਜ਼ਿਲਾ ਜਲੰਧਰ ਦੇ ਪ੍ਰਧਾਨ ਲਾਇਨ ਅਸ਼ੋਕ ਸੰਧੂ ਨੰਬਰਦਾਰ ਨੂਰਮਹਿਲ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ ਜਨਮ ਦਿਹਾੜਾ 28 ਸਤੰਬਰ ਦਿਨ ਸ਼ਨੀਵਾਰ ਨੂੰ ਸਬ-ਤਹਿਸੀਲ ਨੂਰਮਹਿਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਜ਼ਿਲਾ ਜਲੰਧਰ ਦੇ ਸਮੂਹ ਨੰਬਰਦਾਰ ਸਾਹਿਬਾਨ 28 ਤਰੀਕ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤਹਿਸੀਲ ਕੰਪਲੈਕਸ ਨੂਰਮਹਿਲ ਵਿਖੇ ਪਹੁੰਚ ਕੇ ਮਹਾਨ ਸ਼ਹੀਦ ਸ. ਭਗਤ ਸਿੰਘ ਅਤੇ ਦੇਸ਼ ਪ੍ਰਤੀ ਆਪਣਾ ਫਰਜ਼ ਅਦਾ ਜਰੂਰ ਕਰਨ। ਇਸ ਤੋਂ ਇਲਾਵਾ ਇਸ ਪਵਿੱਤਰ ਦਿਹਾੜੇ ਨੰਬਰਦਾਰ ਯੂਨੀਅਨ ਵੱਲੋਂ ਸਰਬੱਤ ਦੇ ਭਲੇ ਲਈ ਕੀਤੇ ਜਾ ਰਹੇ ਕਾਰਜਾਂ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
Attachments area