ਨਵੀਂ ਦਿੱਲੀ (ਸਮਾਜ ਵੀਕਲੀ) :ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਕਰੋਨਾ ਪਾਜ਼ੇਟਿਵ ਪਾਏ ਗਏ ਹਨ ਤੇ ਡਾਕਟਰਾਂ ਦੇ ਸਲਾਹ ’ਤੇ ਉਨ੍ਹਾਂ ਨੇ ਖ਼ੁਦ ਨੂੰ ਘਰ ’ਚ ਇਕਾਂਤਵਾਸ ਕਰ ਲਿਆ ਹੈ। ਸ੍ਰੀ ਨੱਢਾ ਨੇ ਟਵੀਟ ਕੀਤਾ ਕਿ ਕਰੋਨਾ ਦੇ ਲੱਛਣ ਦਿਖਾਈ ਦੇਣ ਮਗਰੋਂ ਉਨ੍ਹਾਂ ਨੇ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ।