ਪਟਿਆਲਾ (ਸਮਾਜ ਵੀਕਲੀ): ਇੱਥੋਂ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਅੱਜ ਕਰੋਨਾਵਾਇਰਸ ਦੇ 38 ਹੋਰ ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਉਂਜ, ਇਨ੍ਹਾਂ ਵਿਚ ਪੰਜ ਸ਼ੱਕੀ ਮਰੀਜ਼ ਵੀ ਸ਼ਾਮਲ ਹਨ। ਮ੍ਰਿਤਕਾਂ ਵਿਚੋਂ ਪੰਜ ਬਾਹਰਲੇ ਰਾਜਾਂ ਨਾਲ ਸਬੰਧਤ ਸਨ ਜਦਕਿ ਪਟਿਆਲਾ ਜ਼ਿਲ੍ਹੇ ਦੇ 12 ਮਰੀਜ਼ਾਂ ਤੋਂ ਇਲਾਵਾ ਬਾਕੀ ਮਰੀਜ਼ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਸਨ। ਪਟਿਆਲਾ ਨਾਲ ਹੀ ਸਬੰਧਤ ਦੋ ਹੋਰ ਮਰੀਜ਼ਾਂ ਦੀ ਮੌਤ ਹੋਰਨਾਂ ਹਸਪਤਾਲਾਂ ਵਿੱਚ ਹੋਈ ਹੈ ਜਿਸ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੇ 14 ਮਰੀਜ਼ਾਂ ਦੀ ਮੌਤ ਹੋਈ। ਹੁਣ ਤੱਕ ਇਕੱਲੇ ਪਟਿਆਲਾ ਜ਼ਿਲ੍ਹੇ ਦੇ 915 ਵਸਨੀਕਾਂ ਦੀ ਕਰੋਨਾ ਕਾਰਨ ਮੌਤ ਹੋ ਚੁੱਕੀ ਹੈ। ਇਸੇ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਕੋਵਿਡ-19 ਦੇ 657 ਨਵੇਂ ਕੇਸ ਮਿਲੇ ਹਨ।
HOME ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ 38 ਤੇ ਸੰਗਰੂਰ ਜ਼ਿਲ੍ਹੇ ’ਚ 17 ਮੌਤਾਂ