ਪਟਿਆਲਾ (ਸਮਾਜ ਵੀਕਲੀ) – ਪਟਿਆਲਾ ਫੋਕਲ ਪੁਆਇੰਟ ਸਥਿਤ ਕੈਮੀਕਲ ਫੈਕਟਰੀ ਵਿੱਚ ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗ ਗਈ ਉਕਤ ਘਟਨਾ ਦੌਰਾਨ ਕੋਈ ਵੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਅੱਗਜਨੀ ਦੀ ਘਟਨਾ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਵਾਪਰੀ ਅਤੇ ਫੈਕਟਰੀ ‘ਚ ਕੰਮ ਕਰ ਰਹੇ ਮੁਲਾਜ਼ਮ ਬੱਚ ਕੇ ਬਾਹਰ ਨਿਕਲ ਆਏ। ਇਸ ਉਪਰੰਤ ਸੂਚਨਾ ਮਿਲਦੇ ਹੀ ਮੌਕੇ ‘ਤੇ ਪੁੱਜੀ ਫਾਇਰ ਬ੍ਰਿਗੇਡ ਵੱਲੋਂ ਅੱਗ ਤੇ ਕਾਬੂ ਪਾ ਲਿਆ ਗਿਆ। ਇਸ ਸੰਬੰਧੀ ਐੱਸ. ਐੱਸ. ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਇਸ ਅਗਜਨੀ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਹੁਣ ਤੱਕ ਲਗਭਗ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ
INDIA ਪਟਿਆਲਾ ਫੋਕਲ ਪੁਆਇੰਟ ਸਥਿਤ ਕੈਮੀਕਲ ਫੈਕਟਰੀ ਵਿੱਚ ਸ਼ਾਰਟ ਸਰਕਟ ਹੋਣ ਨਾਲ ਲੱਗੀ...