ਪਦਮਸ੍ਰੀ ਨਿਰਮਲ ਸਿੰਘ ਖਾਲਸਾ ਦੀ ਮੌਤ ਮਾਮਲੇ ਦੀ ਵਿਸ਼ੇਸ਼ ਟੀਮ ਵੱਲੋਂ ਜਾਂਚ ਸ਼ੁਰੂ

ਅੰਮ੍ਰਿਤਸਰ (ਸਮਾਜਵੀਕਲੀ)  : ਉਘੇ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਕਰੋਨਾ ਵਾਇਰਸ ਕਾਰਨ ਹੋਈ ਮੌਤ ਮਾਮਲੇ ਦੀ ਵਿਸ਼ੇਸ਼ ਟੀਮ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਰਕਾਰ ਵਲੋਂ ਜਾਂਚ ਵਾਸਤੇ ਇਕ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਸੀ, ਜਿਸ ਦੀ ਅਗਵਾਈ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਨੂੰ ਸੌਂਪੀ ਗਈ ਹੈ।

ਵਿਸ਼ੇਸ਼ ਜਾਂਚ ਟੀਮ ਵਲੋਂ ਇਸ ਮਾਮਲੇ ਵਿਚ ਲਗਪਗ 25 ਵਿਅਕਤੀਆਂ ਨੂੰ ਨੋਟਿਸ ਭੇਜੇ ਗਏ ਹਨ, ਜਿਨ੍ਹਾਂ ਵਿਚ ਭਾਈ ਖਾਲਸਾ ਦੇ ਪਰਿਵਾਰਕ ਮੈਂਬਰ, ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਜੁੜੇ ਕੁਝ ਅਧਿਕਾਰੀ ਅਤੇ ਕਰਮਚਾਰੀਆਂ ਸਮੇਤ ਵੇਰਕਾ ਦੇ ਕੁਝ ਲੋਕ ਵੀ ਸ਼ਾਮਲ ਹਨ। ਇਨ੍ਹਾਂ ਨੂੰ ਜਾਂਚ ਵਿਚ ਸ਼ਾਮਲ ਹੋਣ ਵਾਸਤੇ ਇਸ ਮਹੀਨੇ ਦੀਆਂ ਵੱਖ ਵੱਖ ਤਰੀਕਾਂ ’ਤੇ ਸੱਦਿਆ ਗਿਆ ਹੈ। ਜਾਂਚ ਵਿਚ ਉਨ੍ਹਾਂ ਦੇ ਬਿਆਨ ਕਲਮਬੱਧ ਕੀਤੇ ਜਾਣਗੇ।

ਦੱਸਣਯੋਗ ਹੈ ਕਿ ਭਾਈ ਖਾਲਸਾ ਦੇ ਪਰਿਵਾਰਕ ਮੈਂਬਰਾਂ ਵਲੋਂ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਦਾ ਇਲਾਜ ਠੀਕ ਢੰਗ ਨਾਲ ਨਹੀਂ ਕੀਤਾ ਗਿਆ ਤੇ ਇਲਾਜ ਦੌਰਾਨ ਲਾਪਰਵਾਹੀ ਵਰਤੀ ਗਈ ਹੈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋਈ। ਇਸ ਤੋਂ ਇਲਾਵਾ ਵੇਰਕਾ ਵਿੱਚ ਸਸਕਾਰ ਕੀਤੇ ਜਾਣ ਤੋਂ ਰੋਕਣ ਦਾ ਮਾਮਲਾ ਵੀ ਜਾਂਚ ਦੇ ਘੇਰੇ ਵਿਚ ਹੈ।

Previous articleਇਕੋ ਕੰਮ ਵਾਰ ਵਾਰ ਕਰ ਕੇ ਵੱਖਰੇ ਨਤੀਜੇ ਦੀ ਉਮੀਦ ਕਰਨਾ ‘ਪਾਗਲਪਣ’ : ਰਾਹੁਲ
Next articleਕੁਲਗਾਮ ਵਿੱਚ ਦੋ ਦਹਿਸ਼ਤਗਰਦ ਹਲਾਕ, ਸ਼ੋਪੀਆਂ ਵਿੱਚ ਮੁਕਾਬਲਾ ਜਾਰੀ