ਪਰਕਸ ਵੱਲੋਂ ਡਾ. ਕੁਲਦੀਪ ਸਿੰਘ ਧੀਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ (ਸਮਾਜ ਵੀਕਲੀ) :- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ 65 ਪੁਸਤਕਾਂ  ਦੇ ਲੇਖਕ ਪੰਜਾਬੀ ਯੂਨੀਵਰਸਿਟੀ,ਪਟਿਆਲਾ  ਦੇ ਪੰਜਾਬੀ ਵਿਭਾਗ ਦੇ  ਸਾਬਕਾ ਮੁੱਖੀ ਤੇ ਡੀਨ  ਅਕਾਦਮਿਕ ਮਾਮਲੇ  ਡਾ. ਕੁਲਦੀਪ ਸਿੰਘ ਧੀਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀ ਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ,ਸ੍ਰੀ ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ  ਵੱਲੋਂ ਇੱਕ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ  ਭਾਸ਼ਾ ਵਿਭਾਗ, ਪੰਜਾਬ ਵਲੋਂ ਸ਼੍ਰੋਮਣੀ ਪੰਜਾਬੀ ਲੇਖਕ ਪੁਰਸਕਾਰ ਨਾਲ ਸਨਮਾਨਿਤ ਡਾ. ਧੀਰ ਨੇ ਪੰਜਾਬੀ ਵਿਚ ਵਿਗਿਆਨ ਨਾਲ ਸਬੰਧਿਤ  ਲੇਖ ਤੇ ਕਿਤਾਬਾਂ ਲਿਖ ਕੇ ਪੰਜਾਬੀ ਭਾਸ਼ਾ ਤੇ ਸਾਹਿਤ ਨੂੰ ਮਾਲਾਮਾਲ ਕੀਤਾ।

ਵੈਸੇ ਉਨ੍ਹਾਂ ਦਾ ਲਿਖਣ ਖੇਤਰ ਬਹੁਤ ਵਸੀਹ ਹੈ ਜਿਵੇਂ ਕਿ ਉਨ੍ਹਾਂ ਦੀ ਲਿਖਤਾਂ ਤੋਂ ਸਪੱਸ਼ਟ ਹੈ। ਉਨ੍ਹਾਂ ਨੇ  ਨਵੀਆਂ ਧਰਤੀਆਂ ਨਵੇਂ ਆਕਾਸ਼ ,ਵਿਗਿਆਨ ਦੇ ਅੰਗ ਸੰਗ ,ਸਿੱਖ ਰਾਜ ਦੇ ਵੀਰ ਨਾਇਕ,ਦਰਿਆਵਾਂ ਦੀ ਦੋਸਤੀ,ਵਿਗਿਆਨ ਦੀ ਦੁਨੀਆਂ,ਗੁਰਬਾਣੀ ਜੋਤ ਅਤੇ ਜੁਗਤ,ਕਹਾਣੀ ਐਟਮ ਬੰਬ ਦੀ,      ਜਹਾਜ਼ ਰਾਕਟ ਅਤੇ ਉਪਗ੍ਰਹਿ,ਤਾਰਿਆ ਵੇ ਤੇਰੀ ਲੋਅ,    ਧਰਤ ਅੰਬਰ ਦੀਆਂ ਬਾਤਾਂ,       ਬਿੱਗ ਬੈਂਗ ਤੋਂ ਬਿੱਗ ਕਰੰਚ ,ਹਿਗਸ ਬੋਸਨ ਉਰਫ ਗਾਡ ਪਾਰਟੀਕਲ  ਆਦਿ ਪੁਸਤਕਾਂ ਲਿਖੀਆਂ ।ਉਹ ਭਾਵੇਂ ਅੱਜ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਦੁਆਰਾ ਪੰਜਾਬੀ ਭਾਸ਼ਾ ਤੇ ਸਾਹਿਤ ਲਈ ਪਾਏ ਵੱਡਮੂਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

Previous articleਅੱਜ ਦੇ ਰਾਵਣ
Next articleSarbans Kaur : The First Turbaned Sikh Robot