ਪਰਕਸ ਵੱਲੋਂ ਡਾ. ਤਾਰਾ ਸਿੰਘ ਸੰਧੂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ (ਸਮਾਜ ਵੀਕਲੀ) :- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਡਾ. ਤਾਰਾ ਸਿੰਘ ਸੰਧੂ  ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀ ਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ,ਸ੍ਰੀ ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ  ਵੱਲੋਂ ਇੱਕ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ  ਉਹ ਬਹੁਤ ਹੀ ਮਿਲਾਪੜੇ  ਸੁਭਾਅ ਤੇ  ਅਗਾਂਹ ਵਧੂ ਖਿਆਲਾਂ ਦੇ ਮਾਲਕ ਸਨ।ਉਨ੍ਹਾਂ ਨੇ ਜਿੱਥੇ ਸਾਰੀ ਉਮਰ ਵਿਦਿਆਰਥੀ ਜੀਵਨ ਤੋਂ ਲੈ ਕੇ ਅੰਤ ਤੀਕ ਵੱਖ ਵੱਖ ਜਥੇਬੰਦੀਆਂ   ਤੇ ਰਾਜਨੀਤਕ ਪਾਰਟੀਆਂ ਵਿਚ ਕੰਮ ਕੀਤਾ ਉੱਥੇ ਸਾਹਿਤਕ ਖੇਤਰ ਵਿਚ ਵੀ ਵੱਡਮੁੱਲਾ ਯੋਗਦਾਨ ਪਾਇਆ।

ਉਨ੍ਹਾਂ ਨੇ ਤਿੰਨ ਨਾਟਕਾਂ ਦੀਆਂ ਪੁਸਤਕਾਂ ਬਾਰ ਪਰਾਏ ਬੈਸਣਾ,ਬਾਬਰ ਤੇ ਸਪਾਰਟੈਕਸ ਲਿਖੀਆਂ। ਸਦੀ ਹੋਈ ਮਿਤਰਾਂ ਦੀ ਸਫ਼ਰਨਾਮਾ ਲਿਖਿਆ ਅਤੇ ਇਕ ਆਲੋਚਨਾ ਦੀ ਕਿਤਾਬ ਹੀਰ ਵਾਰਿਸ, ਲੋਕਯਾਨਿਕ ਆਧਾਰ ਲਿਖੀ।ਉਹ   ਭਾਵੇਂ ਅੱਜ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਦੁਆਰਾ ਪੰਜਾਬੀ ਭਾਸ਼ਾ ਤੇ ਸਾਹਿਤ ਲਈ ਪਾਏ ਵੱਡਮੂਲੇ ਯੋਗਦਾਨ , ਸਮਾਜਿਕ ਤੇ ਰਾਜਨੀਤਕ ਖੇਤਰ ਵਿਚ ਕੀਤੇ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

Previous articleNow, Cong too claims Netaji’s legacy ahead of WB Assembly polls
Next articleWhy Netaji has become important for BJP in Bengal?