ਕਪੁਰਥਲਾ ,(ਸਮਾਜ ਵੀਕਲੀ) (ਕੌੜਾ)- ਮਾਸਟਰ ਕੇਡਰ ਤੋਂ ਲੈਕਚਰਾਰ ਪਦ ਉੱਨਤ ਹੋਈ ਪਰਮਜੀਤ ਭਗਤ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੇ੍ਹਰਖਾਨਪੁਰ ਕਪੂਰਥਲਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।ਅਹੁਦਾ ਸੰਭਾਲਣ ਉਪਰੰਤ ਮੈਡਮ ਭਗਤ ਨੇ ਕਿਹਾ ਕਿ ਉਹ ਉਹ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਵਿੱਦਿਆ ਦਾ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰਨਗੇ ਤੇ ਵਿਭਾਗੀ ਹਦਾਇਤਾਂ ਦੀ ਪਾਲਲਣਾ ਕਰਦੇ ਹੋਏ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਹੋਏ ਸੰਖੇਪ ਸਮਾਗਮ ਦੌਰਾਣ ਪ੍ਰਿੰਸੀਪਲ ਰਵਿੰਦਰ ਕੌਰ ਤੇ ਸੁਖਦਿਆਲ ਸਿੰਘ ਝੰਡ ਪ੍ਰਧਾਨ ਅਧਿਆਪਕ ਦਲ ਪੰਜਾਬ (ਜਵੰਧਾ) ਕਪੂਰਥਲ ਨੇ ਉਨ੍ਹਾਂ ਨੂੰ ਤਰੱਕੀ ਮਿਲਣ ਤੇ ਮੁਬਾਰਕਬਾਦ ਦਿੱਤੀ।ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਲੈਕਚਰਾਰ ਰਜੇਸ਼ ਜੌਲੀ ਸੂਬਾਈ ਆਗੂ, ਸ਼੍ਰੀ ਰਮੇਸ਼ ਕੁਮਾਰ ਭੇਟਾ , ਮਨੋਹਰ ਲਾਲ, ਮੈਡਮ ਅਨੂਸ਼ੀਲ, ਮੈਡਮ ਪਰਮਿੰਦਰਜੀਤ ਕੌਰ ਹਾਜਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly