ਪਵਿੱਤਰ ਵੇਈਂ ਤੇ ਝਾੜੂ ਫੇਰ ਕੀਤਾ ਆਮ ਆਦਮੀ ਪਾਰਟੀ ਨੇ ਕੀਤਾ ਚੋਣ ਮੁਹਿੰਮ ਦਾ ਆਗਾਜ਼

 ਸੁਲਤਾਨਪੁਰ ਲੋਧੀ (ਸਮਾਜ ਵੀਕਲੀ) (ਕੌੜਾ) – ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ12 ਉਮੀਦਵਾਰ ਉਤਾਰੇ  ਗਏ  ਹਨ। ਪਾਰਟੀ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ  ਪਵਿੱਤਰ ਵੇਈਂ ਵਿਖੇ ਝਾੜੂ ਲਗਾ ਕੇ ਚੋਣ ਮੁਹਿੰਮ ਦਾ ਆਗਾਜ ਕੀਤਾ।

ਇਸ ਮੌਕੇ ਪ੍ਰਦੀਪ ਸਿੰਘ ਥਿੰਦ ਨੇ ਕਿਹਾ ਕਿ ਅਸੀਂ ਪਵਿੱਤਰ ਵੇਈਂ ਤੇ ਝਾੜੂ ਮਾਰਕੇ ਸ਼ਹਿਰ ਨਿਵਾਸੀਆਂ ਨੂੰ ਸਨੇਹਾ ਦੇਣਾ ਚਾਹੁੰਦੇ ਹਾਂ ਕਿ ਰਾਜਨੀਤੀ ਵਿੱਚ ਫੈਲੇ ਭ੍ਰਿਸ਼ਟਾਚਾਰ ਅਤੇ ਕੁਰਪਸ਼ਨ ਨੂੰ ਖਤਮ ਕਰਕੇ ਸ਼ਹਿਰ ਦਾ ਵਿਕਾਸ ਕਰਾਂਗੇ। ਉਹਨਾਂ ਕਿਹਾ ਕਿ  ਸਾਰਿਆਂ ਨੂੰ ਅਜਮਾਇਆ, ਸਾਰਿਆਂ ਨੇ ਦਿੱਤਾ ਧੋਖਾ, ਹੁਣ ਝਾੜੂ ਵਾਲਿਆਂ ਨੂੰ ਦੇਵਾਂਗੇ ਮੌਕਾ ਦੇ ਨਾਹਰੇ ਨੂੰ ਮੁੱਖ ਰੱਖਦਿਆਂ ਹੋਇਆਂ ਸ਼ਹਿਰ ਵਿੱਚ ਝਾੜੂ ਲਗਾ ਕੇ ਸੁਲਤਾਨਪੁਰ ਲੋਧੀ  ਵਿੱਚੋਂ ਭ੍ਰਿਸ਼ਟਾਚਾਰ ਨੂੰ ਸਾਫ ਕਰਨ ਦਾ ਸੰਦੇਸ਼ ਦਿੱਤਾ।

ਇਸ ਮੌਕੇ 12 ਵਾਰਡਾਂ ਚ’   ਚੋਣ ਉਮੀਦਵਾਰ ਅਤੇ ਜ਼ਿਲ੍ਹੇ ਅਹੁਦੇਦਾਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਕੁਦਰਤੀ ਵਸੀਲਿਆਂ ਨਾਲ ਭਰਭੂਰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸ਼ਹਿਰ ਚ ਹੁਣ ਤੱਕ ਰਵਾਇਤੀ ਪਾਰਟੀਆਂ ਪੀਣ ਵਾਲਾ ਸ਼ੁੱਧ ਪਾਣੀ, ਚੰਗਾ ਸੀਵਰੇਜ ਸਿਸਟਮ, ਪਾਣੀ ਦੀ ਨਿਕਾਸੀ ਦੇ ਮੁਢਲੇ ਬੰਦੋਬਸਤ ਕਰਨ ਚ ਵੀ ਫੇਲ੍ਹ ਰਹੀਆਂ ਹਨ।

Previous articleਰੇਤ ਮਾਈਨਿੰਗ ਵਿਰੁੱਧ ਕਿਸਾਨਾਂ ਦਾ ਧਰਨਾ 8 ਦਿਨ ਵੀ ਜਾਰੀ
Next articleਇਟਲੀ ਵਿੱਚ ਬਿੰਦਰ ਕੋਲੀਆਂ ਵਾਲ ਦਾ ਨਵਾਂ ਨਾਵਲ “ਉਸ ਪਾਰ ਜ਼ਿੰਦਗੀ” ਰਿਲੀਜ਼