(ਸਮਾਜ ਵੀਕਲੀ) : ਬੀਤੇ ਦਿਨੀਂ ਜਿਲ੍ਹਾ ਲੁਧਿਆਣਾ ਦੇ ਕਸਬੇ ਪਾਇਲ ਵਿਖੇ ਖੇਤੀਬਾੜੀ ਵਿਭਾਗ ਦੇ ਬਲਾਕ ਖੇਤੀਬਾੜੀ ਅਫ਼ਸਰ ਡਾ ਦਿਲਬਾਗ ਸਿੰਘ ਤੇ ਇਕ ਕੀਟ ਨਾਸ਼ਕ ਦਵਾਈਆਂ ਦੀ ਚੈਕਿੰਗ ਡਾ ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕੀਤੀ ਜਾ ਰਹੀ ਸੀ। ਇਸ ਜਿਲ੍ਹਾ ਪੱਧਰੀ ਟੀਮ ਨਾਲ ਚੈਕਿੰਗ ਕਰਨ ਵੇਲੇ ਹਮਲਾ ਕੀਤਾ ਗਿਆ।ਇਸ ਹਮਲੇ ਵਿਚ ਡਾ ਦਿਲਬਾਗ ਸਿੰਘ ਜਖ਼ਮੀ ਹੋ ਗਏ ਉਹਨਾਂ ਨੂੰ ਤੁਰੰਤ ਪਾਇਲ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।
ਉਹਨਾਂ ਦੇ ਬਿਆਨਾਂ ਦੇ ਅਧਾਰ ਤੇ ਗੁਰਜੀਤ ਸਿੰਘ ਸਮੇਤ 4-5 ਅਣਪਛਾਤੇ ਵਿਅਕਤੀਆਂ ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।ਪਰ ਦੋਸ਼ੀ ਵਿਅਕਤੀ ਪੁਲਿਸ ਦੀ ਗ੍ਰਿਫਤ ਤੋਂ ਦੂਰ ਹਨ। ਐੱਸ ਸੀ, ਬੀ ਸੀ ਐਗਰੀ officer ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਨੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਦੀ ਜਲਦ ਗ੍ਰਿਫਤਾਰੀ ਦੀ ਮੰਗ ਕਰਦੀ ਹੈ। ਉਹਨਾਂ ਕਿਹਾ ਜੇਕਰ ਦੋਸ਼ੀ ਗ੍ਰਿਫਤਾਰ ਨਹੀਂ ਕੀਤੇ ਜਾਂਦੇ ਤਾਂ ਪ੍ਰਸ਼ਾਸਨਿਕ ਕੰਮਾਂ ਦਾ ਬਾਈਕਾਟ ਕੀਤਾ ਜਾਵੇਗਾ।ਦੋਸ਼ੀਆਂ ਨੂੰ ਗ੍ਰਿਫਤਾਰ ਕਰਵਾਉਣ ਲਈ ਸੰਘਰਸ਼ ਪੰਜਾਬ ਪੱਧਰ ਤੇ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਕੁਲਵੰਤ ਸਿੰਘ,ਸਨਦੀਪ ਸਿੰਘ ਅਤੇ ਸਿਰਤਾਜ ਸਿੰਘ ਸਾਰੇ ਖੇਤੀਬਾੜੀ ਵਿਕਾਸ ਅਫਸਰ ਹਾਜ਼ਿਰ ਸਨ।