ਪਾਕਿਸਤਾਨ ’ਚ ਬਿਜਲੀ ਸਪਲਾਈ ਠੱਪ: ਰਾਜਧਾਨੀ ਇਸਲਾਮਾਬਾਦ ਸਣੇ ਲਾਹੌਰ, ਰਾਵਲਪਿੰਡੀ ਤੇ ਮੁਲਤਾਨ ਵਿੱਚ ਹਨੇਰਾ ਛਾਇਆ

ਇਸਲਾਮਾਬਾਦ (ਸਮਾਜ ਵੀਕਲੀ): ਪਾਕਿਸਤਾਨ ਵਿਚ ਬਿਜਲੀ ਸਪਲਾਈ ਪ੍ਰਣਾਲੀ ਨੇ ਸ਼ਨਿਚਰਵਾਰ ਰਾਤ ਨੂੰ ਨੁਕਸ ਪੈਣ ਕਾਰਨ ਦੇਸ਼ ਦੇ ਕਈ ਸ਼ਹਿਰਾਂ ਅਤੇ ਕਸਬਿਆਂ ਵਿਚ ਬਿਜਲੀ ਸਪਲਾਈ ਠੱਪ ਹੋ ਗਈ ਤੇ ਹਰ ਪਾਸੇ ਘੁਪ ਹਨੇਰਾ ਛਾ ਗਿਆ। ਮੀਡੀਆ ਰਿਪੋਰਟਾਂ ਅਨੁਸਾਰ ਅੱਧੀ ਰਾਤ ਤੋਂ ਬਾਅਦ ਇਕੋ ਸਮੇਂ ਕਈ ਸ਼ਹਿਰਾਂ ਵਿਚ ਬਿਜਲੀ ਸਪਲਾਈ ਠੱਪ ਹੋ ਗਈ। ਕਰਾਚੀ, ਰਾਵਲਪਿੰਡੀ, ਲਾਹੌਰ, ਇਸਲਾਮਾਬਾਦ, ਮੁਲਤਾਨ ਤੋਂ ਇਲਾਵਾ ਕਈ ਸ਼ਹਿਰਾਂ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

Previous article‘ਨਵੇਂ ਅਪਡੇਟ ਤੋਂ ਫੇਸਬੁੱਕ ਨਾਲ ਡੇਟਾ ਸਾਂਝਾ ਕਰਨ ਦਾ ਪ੍ਰਬੰਧ ਨਹੀਂ ਬਦਲੇਗਾ’
Next articleਇੰਡੋਨੇਸ਼ੀਆ ਹਵਾਈ ਹਾਦਸਾ: ਮਨੁੱਖੀ ਅੰਗ ਤੇ ਮਲਬਾ ਮਿਲਿਆ