ਇਸਲਾਮਾਬਾਦ (ਸਮਾਜ ਵੀਕਲੀ): ਭਾਰਤ ਦੇ ਸਖ਼ਤ ਇਤਰਾਜ਼ ਦੇ ਬਾਵਜੂਦ ਪਾਕਿਸਤਾਨ ਨੇ 15 ਨਵੰਬਰ ਨੂੰ ਗਿਲਗਿਤ ਬਾਲਟਿਸਤਾਨ ਦੀਆਂ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਰਣਨੀਤਕ ਪੱਖੋਂ ਅਹਿਮ ਖੇਤਰ ਵਿੱਚ ਪਹਿਲਾਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਰਾਸ਼ਟਰਪਤੀ ਡਾ. ਆਰਿਫ ਅਲਵੀ ਨੇ ਬੁੱਧਵਾਰ ਨੂੰ ਇਸ ਸਬੰਧ ਵਿੱਚ ਨੋਟੀਫਿਕੇਸ਼ਨ ਜਾਰੀ ਕੀਤਾ।
ਬਿਆਨ ਵਿੱਚ ਕਿਹਾ ਗਿਆ ਹੈ, “ਪਾਕਿਸਤਾਨ ਦੇ ਰਾਸ਼ਟਰਪਤੀ ਐਲਾਨ ਕਰਦੇ ਹਨ ਕਿ ਗਿਲਗਿਤ-ਬਾਲਟਿਸਤਾਨ ਵਿਧਾਨ ਸਭਾ ਚੋਣਾਂ 15 ਨਵੰਬਰ 2020 ਨੂੰ ਕਰਵਾਈਆਂ ਜਾਣ।” ਭਾਰਤ ਨੇ ਪਾਕਿਸਤਾਨ ਨੂੰ ਦੱਸਿਆ ਹੈ ਕਿ ਜੰਮੂ-ਕਸ਼ਮੀਰ ਦਾ ਪੂਰਾ ਖੇਤਰ ਅਤੇ ਗਿਲਗਿਤ ਬਾਲਟਿਸਤਾਨ ਸਮੇਤ ਲੱਦਾਖ ਪੂਰੀ ਤਰ੍ਹਾਂ ਕਾਨੂੰਨੀ ਤੌਰ ‘ਤੇ ਭਾਰਤ ਨਾਲ ਮਿਲਾ ਦਿੱਤਾ ਗਿਆ ਸੀ ਅਤੇ ਇਸ ਲਈ ਇਹ ਦੇਸ਼ ਦਾ ਇਕ ਅਟੁੱਟ ਅੰਗ ਹੈ।