ਪਾਕਿ ਗੋਲੀਬਾਰੀ ’ਚ ਪੰਜਾਬ ਦਾ ਜਵਾਨ ਸ਼ਹੀਦ

ਜੰਮੂ (ਸਮਾਜਵੀਕਲੀ): ਪਾਕਿਸਤਾਨੀ ਫੌਜ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਅਤੇ ਪੁਣਛ ਜ਼ਿਲ੍ਹਿਆਂ ਵਿਚ ਕੰਟਰੋਲ ਰੇਖਾ ਦੇ ਨਾਲ ਲੱਗਦੀਆਂ ਮੂਹਰਲੀਆਂ ਚੌਕੀਆਂ ਅਤੇ ਪਿੰਡਾਂ ਵਿਚ ਭਾਰੀ ਗੋਲੀਬਾਰੀ ਕੀਤੀ, ਜਿਸ ਵਿਚ ਇਕ ਫੌਜੀ ਸ਼ਹੀਦ ਹੋ ਗਿਆ ਤੇ ਇਕ ਨਾਗਰਿਕ ਜ਼ਖ਼ਮੀ ਹੋ ਗਿਆ। ਸ਼ਹੀਦ ਫੌਜੀ ਦੀ ਪਛਾਣ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਨਾਇਕ ਗੁਰਚਰਨ ਸਿੰਘ ਵਜੋਂ ਕੀਤੀ ਗਈ ਹੈ।

ਪਾਕਿਸਤਾਨ ਦੀ ਫੌਜ ਵੱਲੋਂ ਦਾ ਇਹ ਲਗਾਤਾਰ ਚੌਥਾ ਦਿਨ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਵੀਰਵਾਰ ਸਵੇਰੇ ਨੌਸ਼ਹਿਰਾ ਸੈਕਟਰ ਵਿਚ ਮੂਹਰਲੀਆਂ ਚੌਕੀਆਂ ਤੇ ਰਿਹਾਇਸ਼ੀ ਇਲਾਕਿਆਂ ਵਿਚ ਗੋਲੀਆਂ ਚਲਾਈਆਂ, ਜਿਸ ਵਿਚ ਫੌਜ ਦਾ ਜਵਾਨ ਸ਼ਹੀਦ ਹੋ ਗਿਆ ਮਾਰਿਆ ਗਿਆ ਅਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਨੇ ਇਸ ਗੋਲਾਬਾਰੀ ਦਾ ਢੁਕਵਾਂ ਜਵਾਬ ਦਿੱਤਾ ਹੈ।

Previous article161 more test corona positive, J&K tally crosses 4500
Next article15 ਮਿੰਟ ਦੇ ਤੂਫਾਨ ਨੇ ਨਾਭਾ ਵਿੱਚ ਮਚਾਈ ਤਬਾਹੀ; ਚਾਰ ਜ਼ਖ਼ਮੀ