ਪਾਕਿ ’ਚ ਦਰਿਆਈ ਪਾਣੀਆਂ ਨੂੰ ਜਾਣ ਤੋਂ ਰੋਕਣ ਲਈ ਕਦਮ ਉਠਾਉਣ ਦਾ ਅਮਲ ਸ਼ੁਰੂ: ਸ਼ੇਖਾਵਤ

ਕੇਂਦਰੀ ਜਲ ਵਸੀਲਿਆਂ ਬਾਰੇ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਹੈ ਕਿ ਸਰਕਾਰ ਨੇ ਸਿੰਧ ਜਲ ਸੰਧੀ ਦੀ ਉਲੰਘਣਾ ਕੀਤੇ ਬਿਨਾਂ ਪਾਕਿਸਤਾਨ ਨੂੰ ਜਾਣ ਵਾਲੇ ਦਰਿਆਈ ਪਾਣੀ ਨੂੰ ਰੋਕਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ। ਸ੍ਰੀ ਸ਼ੇਖਾਵਤ ਨੇ ਮੰਗਲਵਾਰ ਸ਼ਾਮ ਨੂੰ ਇਥੇ ਕਿਹਾ ਕਿ ਉਹ ਪਾਕਿਸਤਾਨ ਜਾਣ ਵਾਲੇ ਪਾਣੀਆਂ ਨੂੰ ਰੋਕਣ ਬਾਰੇ ਗੱਲਬਾਤ ਕਰ ਰਹੇ ਹਨ ਨਾ ਕੇ ਸਿੰਧ ਜਲ ਸੰਧੀ ਨੂੰ ਤੋੜਨ ਸਬੰਧੀ ਆਖ ਰਹੇ ਹਨ। ਕੇਂਦਰੀ ਮੰਤਰੀ ਦਾ ਇਹ ਬਿਆਨ ਅਹਿਮੀਅਤ ਰਖਦਾ ਹੈ ਕਿਉਂਕਿ ਫਰਵਰੀ ’ਚ ਪੁਲਵਾਮਾ ਦਹਿਸ਼ਤੀ ਹਮਲੇ ਮਗਰੋਂ ਬਾਲਾਕੋਟ ’ਚ ਦਹਿਸ਼ਤਗਰਦਾਂ ਦੇ ਕੈਂਪਾਂ ’ਤੇ ਕਾਰਵਾਈ ਮਗਰੋਂ ਦੋਵੇਂ ਮੁਲਕਾਂ ਵਿਚਕਾਰ ਰਿਸ਼ਤੇ ਵਿਗੜ ਗਏ ਸਨ।
ਸ੍ਰੀ ਸ਼ੇਖਾਵਤ ਨੇ ਕਿਹਾ ਕਿ ਪਾਕਿਸਤਾਨ ਨੂੰ ਜਾਂਦਾ ਵਾਧੂ ਪਾਣੀ ਰੋਕਣ ਅਤੇ ਉਸ ਨੂੰ ਵਰਤਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਜਲ ਭੰਡਾਰਾਂ ਅਤੇ ਦਰਿਆਵਾਂ ਦਾ ਮੂੰਹ ਮੋੜਿਆ ਜਾਵੇਗਾ ਤਾਂ ਜੋ ਸੋਕੇ ਵੇਲੇ ਇਸ ਪਾਣੀ ਦੀ ਵਰਤੋਂ ਕੀਤੀ ਜਾ ਸਕੇ।
ਮੰਤਰੀ ਨੇ ਕਿਹਾ ਕਿ ਬੰਨ੍ਹ ਬਿਜਲੀ ਬਣਾਉਣ ਲਈ ਉਸਾਰੇ ਜਾਂਦੇ ਹਨ ਪਰ ਸੋਕੇ ਵੇਲੇ ਉਥੋਂ ਦੇ ਪਾਣੀ ਨੂੰ ਵੀ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਿਕ ਇਸ ਲਈ ਕੋਈ ਕਾਰਗਰ ਯੋਜਨਾ ਬਣ ਸਕਦੀ ਹੈ।

Previous articleਯੂਕੇ ’ਚ ਅੰਬੇਡਕਰ ਨੂੰ ਸਮਰਪਿਤ ਯਾਦਗਾਰ ਬੰਦ ਕਰਨ ਦੇ ਫ਼ੈਸਲੇ ਖ਼ਿਲਾਫ਼ ਅਪੀਲ ਦਾਖ਼ਲ
Next articleਭਾਰਤ ਅੱਜ ਕਰੇਗਾ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਸ਼ੁਰੂਆਤ