ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੇਸ਼ ਦੇ ਕੌਮੀ ਦਿਵਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭੇਜੀਆਂ ਵਧਾਈਆਂ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਕਸ਼ਮੀਰ ਮੁੱਦੇ ਸਣੇ ਹੋਰ ਮੁੱਦਿਆਂ ਨੂੰ ਸੁਲਝਾਉਣ ਲਈ ਦੋਵਾਂ ਦੇਸ਼ਾਂ ਵਿਚਾਲੇ ਵਿਆਪਕ ਗੱਲਬਾਤ ਸ਼ੁਰੂ ਕਰਨ ਦਾ ਸਮਾਂ ਆ ਗਿਆ ਹੈ। ਨਵੀਂ ਦਿੱਲੀ ਵਿਚਲੇ ਸਰਕਾਰੀ ਸੂਤਰਾਂ ਦੇ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੇਸ਼ ਦੇ ਕੌਮੀ ਦਿਵਸ ਮੌਕੇ ਵਧਾਈ ਪੱਤਰ ਭੇਜਿਆ ਹੈ। ਇਸ ਵਿੱਚ ਦੱਖਣੀ ਏਸ਼ੀਆ ਦੇ ਅਤਿਵਾਦ ਮੁਕਤ ਹੋਣ ਦੀ ਅਹਿਮੀਅਤ ਦਾ ਜ਼ਿਕਰ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਦੇਸ਼ ਦੇ ਵਿੱਚ ਕਿਹਾ ਹੈ ਕਿ ਭਾਰਤੀ ਉਪ ਮਹਾਦੀਪ ਦੇ ਲੋਕ ਜਮਹੂਰੀ ਸ਼ਾਂਤਮਈ, ਵਿਕਾਸਮਈ ਅਤੇ ਖੁਸ਼ਹਾਲ ਖਿੱਤੇ ਲਈ ਆਪਣਾ ਯੋਗਦਾਨ ਪਾਉਣ ਅਤੇ ਇਹ ਖੇਤਰ ਅਤਿਵਾਦ ਅਤੇ ਹਿੰਸਾ ਤੋਂ ਮੁਕਤ ਹੋਵੇ।
HOME ਪਾਕਿ ਦੇ ਕੌਮੀ ਦਿਵਸ ’ਤੇ ਮੋਦੀ ਦੀਆਂ ਵਧਾਈਆਂ ਦਾ ਇਮਰਾਨ ਵੱਲੋਂ ਸਵਾਗਤ