ਨਵੀਂ ਦਿੱਲੀ (ਸਮਾਜਵੀਕਲੀ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਾਕਿਸਤਾਨ ਤੋਂ ਆਏ ਹਿੰਦੂ ਸ਼ਰਨਾਰਥੀਆਂ ਨਾਲ ਅੱਜ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਗਿ ਵੀ ਤੇਜ਼ੀ ਲਿਆਂਦੀ ਜਾਵੇਗੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਅੱਜ ਪਾਕਿਸਤਾਨੀ ਹਿੰਦੂ ਸ਼ਰਨਾਰਥੀ ਸ੍ਰੀ ਸ਼ਾਹ ਨੂੰ ਮਿਲੇ।
ਸ੍ਰੀ ਸਿਰਸਾ ਨੇ ਗ੍ਰਹਿ ਮੰਤਰੀ ਤੋਂ ਅਪੀਲ ਕੀਤੀ ਕਿ ਜਿਹੜੇ ਪਰਿਵਾਰ ਟੂਰਿਸਟ/ਸ਼ਰਧਾਲੂ/ਵਿਜ਼ਟਰ ਵੀਜ਼ਾ ’ਤੇ ਭਾਰਤ ਆਏ ਹਨ ਅਤੇ ਇੱਥੇ ਵੱਸਣਾ ਚਾਹੁੰਦੇ ਹਨ, ਨੂੰ ਨਾਗਰਿਕਤਾ ਦਿੱਤੀ ਜਾਵੇ। ਸ੍ਰੀ ਸਿਰਸਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਤਕਰੀਬਨ 750 ਹਿੰਦੂ ਮਜਨੂੰ ਕਾ ਟਿੱਲਾ ਗੁਰਦੁਆਰੇ ਦੇ ਉੱਤਰ ਵਿੱਚ ਯਮੁਨਾ ਕੰਢੇ ਟੈਂਟਾਂ ਵਿੱਚ ਅਤੇ ਆਰਜ਼ੀ ਛੱਤਾਂ ਪਾ ਕੇ ਰਹਿ ਰਹੇ ਹਨ। ਇਹ ਗੁਆਂਢੀ ਮੁਲਕ ਤੋਂ ਆਏ ਹਨ ਤੇ ਇੱਥੇ ਸ਼ਰਨ ਚਾਹੁੰਦੇ ਹਨ। ਇਸ ਤੋਂ ਇਲਾਵਾ ਕਈ ਹੋਰ ਸ਼ਰਨਾਰਥੀ ਨਵੀਂ ਦਿੱਲੀ ਦੇ ਬਾਹਰਵਾਰ ਰੋਹਿਣੀ ਸੈਕਟਰ-9 ਤੇ 11, ਆਦਰਸ਼ ਨਗਰ ਤੇ ਸਿਗਨੇਚਰ ਪੁਲ ਨੇੜੇ ਵੱਸੇ ਹੋਏ ਹਨ।
ਉਨ੍ਹਾਂ ਦੱਸਿਆ ਕਿ ਇਹ ਹਿੰਦੂ ਸ਼ਰਨਾਰਥੀ ਪਾਕਿਸਤਾਨ ਵਿੱਚ ਅਸੁਰੱਖਿਅਤ ਮਹਿਸੂਸ ਕਰਦੇ ਸਨ ਤੇ ਇਨ੍ਹਾਂ ਨੂੰ ਭਾਰਤੀ ਨਾਗਰਿਕਤਾ ਮਿਲਣ ਦੀ ਆਸ ਹੈ। ਸ੍ਰੀ ਸਿਰਸਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਸਾਰੇ ਹਿੰਦੂ ਸ਼ਰਨਾਰਥੀਆਂ ਨੂੰ ਦੇਸ਼ ਦੀ ਨਾਗਰਿਕਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਪਰਿਵਾਰ ਦੇ ਮੁਖੀ ਨੂੰ ਇਕ ਸਰਟੀਫਿਕੇਟ ਦਿੱਤਾ ਜਾਵੇਗਾ ਜੋ ਬਾਕੀ ਪਰਿਵਾਰ ਲਈ ਵੀ ਵੈਧ ਹੋਵੇਗਾ। ਇਸ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਦੇ ਮੁਖੀ ਸ੍ਰੀ ਸਿਰਸਾ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਵੱਲੋਂ ਮਹਿਸੂਸ ਕੀਤੀ ਜਾ ਰਹੀ ਅਸੁਰੱਖਿਆ ਦੀ ਭਾਵਨਾ ਬਾਰੇ ਵੀ ਚਰਚਾ ਕੀਤੀ।