ਪਾਕਿ ਫ਼ੌਜ ਵੱਲੋਂ ਪੁਣਛ ’ਚ ਗੋਲੀਬਾਰੀ

ਜੰਮੂ (ਸਮਾਜ ਵੀਕਲੀ) :ਪਾਕਿਸਤਾਨੀ ਫ਼ੌਜ ਨੇ ਲਗਾਤਾਰ ਛੇਵੇਂ ਦਿਨ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਅੱਜ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ’ਚ ਕੰਟਰੋਲ ਰੇਖਾ ’ਤੇ ਅਗਾਊਂ ਇਲਾਕਿਆਂ ’ਚ ਗੋਲੀਬਾਰੀ ਕੀਤੀ। ਰੱਖਿਆ ਤਰਜਮਾਨ ਨੇ ਕਿਹਾ ਕਿ ਦੁਪਹਿਰ ਬਾਅਦ ਕਰੀਬ ਸਵਾ ਤਿੰਨ ਵਜੇ ਪਾਕਿਸਤਾਨ ਨੇ ਬਾਲਾਕੋਟ ਸੈਕਟਰ ’ਚ ਬਿਨਾਂ ਕਿਸੇ ਭੜਕਾਹਟ ਦੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗੇ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਨੇ ਵੀ ਮੂੰਹ ਤੋੜ ਜਵਾਬ ਦਿੱਤਾ ਹੈ। ਪਾਕਿਸਤਾਨ ਨੇ ਮੰਗਲਵਾਰ ਤੋਂ ਲੈ ਕੇ ਸ਼ਨਿਚਰਵਾਰ ਤੱਕ ਰਾਜੌਰੀ ਅਤੇ ਪੁਣਛ ਜ਼ਿਲ੍ਹਿਆਂ ਨੂੰ ਨਿਸ਼ਾਨਾ ਬਣਾਇਆ ਸੀ।

Previous articleਬਿਹਾਰ ’ਚ ਸੜਕ ਹਾਦਸਾ, 4 ਜਣੇ ਹਲਾਕ
Next articleਪਾਕਿਸਤਾਨ ਸੰਯੁਕਤ ਰਾਸ਼ਟਰ ਦੇ ਨਵੇਂ ਪ੍ਰਧਾਨ ਕੋਲ ਉਠਾਏਗਾ ਕਸ਼ਮੀਰ ਮੁੱਦਾ