ਪਾਕਿ ਵੱਲੋਂ ਗੋਲੀਬੰਦੀ ਦੀ ਉਲੰਘਣਾ, ਭਾਰਤੀ ਚੌਕੀਆਂ ਨੂੰ ਬਣਾਇਆ ਨਿਸ਼ਾਨਾ

ਸ੍ਰੀਨਗਰ (ਸਮਾਜਵੀਕਲੀ):  ਪਾਕਿਸਤਾਨੀ ਫੌਜ ਨੇ ਜੰਮੂ ਕਸ਼ਮੀਰ ਦੇ ਕਮਲਕੋਟੇ ਸੈਕਟਰ ਵਿੱਚ ਕੰਟਰੋਲ ਰੇਖਾ ’ਤੇ ਸਥਿਤ ਭਾਰਤੀ ਚੌਕੀਆਂ ’ਤੇ ਅੱਜ ਬਿਨਾਂ ਉਕਸਾਵੇ ਦੀ ਗੋਲੀਬਾਰੀ ਕਰਕੇ ਮੁੜ ਗੋਲੀਬੰਦੀ ਦੀ ਉਲੰਘਣਾ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 9.20 ਵਜੇ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਉੜੀ ਖੇਤਰ ਦੇ ਕਮਲਕੋਟੇ ਸੈਕਟਰ ਵਿੱਚ ਗੋਲੀਬੰਦੀ ਦੀ ਉਲੰਘਣਾ ਦੀ ਜਾਣਕਾਰੀ ਮਿਲੀ।

ਉਨ੍ਹਾਂ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਇਆ। ਭਾਰਤੀ ਫੌਜ ਨੇ ਵੀ ਇਸ ਦਾ ਮਾਕੂਲ ਜਵਾਬ ਦਿੱਤਾ। ਪਾਕਿਸਤਾਨੀ ਫੌਜ ਨੇ ਦੋ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਦੂਜੀ ਵਾਰ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ।

Previous articleਦੋ ਦਿਨਾ ਤਾਲਾਬੰਦੀ ਕਾਰਨ ਹਰਿਮੰਦਰ ਸਾਹਿਬ ਵਿਚ ਸ਼ਰਧਾਲੂਆਂ ਦੀ ਆਮਦ ਘਟੀ
Next articleBig B watches a film with entire family at home ‘for the first time’