ਪਾਕਿ ਵੱਲੋਂ ਲਗਾਤਾਰ ਪੰਜਵੇਂ ਦਿਨ ਗੋਲੀਬੰਦੀ ਦੀ ਉਲੰਘਣਾ

(ਸਮਾਜਵੀਕਲੀ):  ਪਾਕਿਸਤਾਨ ਫੌਜ ਨੇ ਅੱਜ ਲਗਾਤਾਰ ਪੰਜਵੇਂ ਦਿਨ ਜੰਮੂ-ਕਸ਼ਮੀਰ ਦੇ ਪੁਣਛ ਅਤੇ ਰਾਜੌਰੀ ਜ਼ਿਲ੍ਹਿਆਂ ਦੇ ਸਰਹੱਦੀ ਇਲਾਕਿਆਂ ਵਿਚ ਫਾਇਰਿੰਗ ਕੀਤੀ। ਭਾਰਤੀ ਫੌਜ ਨੇ ਵੀ ਇਸ ਦਾ ਢੁਕਵਾਂ ਜਵਾਬ ਦਿੱਤਾ। ਰੱਖਿਆ ਬੁਲਾਰੇ ਨੇ ਦੱਸਿਆ, “ਸਵੇਰੇ ਕਰੀਬ 7.20 ਵਜੇ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿਚ ਕੰਟਰੋਲ ਰੇਖਾ ’ਤੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਪਾਕਿਸਤਾਨੀ ਫੌਜ ਨੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ। ਅਧਿਕਾਰੀ ਨੇ ਦੱਸਿਆ ਕਿ ਆਖਰੀ ਰਿਪੋਰਟ ਆਉਣ ਤੱਕ ਦੋਵਾਂ ਧਿਰਾਂ ਵਿਚਕਾਰ ਗੋਲੀਬਾਰੀ ਚੱਲ ਰਹੀ ਸੀ।
Previous articleਭਾਰਤ ਉਪਰ ਟਿੱਡੀ ਦਲ ਦੇ ਹਮਲੇ ਦਾ ਖਤਰਾ: ਸੰਯੁਕਤ ਰਾਸ਼ਟਰ
Next articleਆਰਬੀਆਈ ਵੱਲੋਂ ਰੈਪੋ ਦਰ ਵਿੱਚ ਕਮੀ