ਇਸਲਾਮਾਬਾਦ (ਸਮਾਜ ਵੀਕਲੀ) :ਪਾਕਿਸਤਾਨ ਦੇ ਸਿੰਧ ਸੂਬੇ ਵਿਚ ਇਕ ਵਿਅਕਤੀ ਨੇ ਹਿੰਦੂ ਮੰਦਰ ਵਿਚ ਤੋੜਭੰਨ੍ਹ ਕੀਤੀ ਹੈ। ਪੁਲੀਸ ਨੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਕੇਸ ਦਰਜ ਕਰ ਲਿਆ ਗਿਆ ਹੈ। ਸ਼ਿਕਾਇਤਕਰਤਾ ਅਸ਼ੋਕ ਕੁਮਾਰ ਨੇ ਦੋਸ਼ ਲਾਇਆ ਕਿ ਸ਼ੱਕੀ ਮੁਹੰਮਦ ਇਸਮਾਈਲ ਨੇ ਮੰਦਰ ਵਿਚ ਰੱਖੀਆਂ ਮੂਰਤੀਆਂ ਨੂੰ ਨੁਕਸਾਨ ਪਹੁੰਚਾਇਆ ਤੇ ਫਰਾਰ ਹੋ ਗਿਆ।
ਬਦੀਨ ਜ਼ਿਲ੍ਹੇ ਦੀ ਪੁਲੀਸ ਨੇ ਮੁਲਜ਼ਮ ਨੂੰ ਕੁਝ ਘੰਟਿਆਂ ਵਿਚ ਹੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਹਾਲੇ ਇਸ ਗੱਲ ਦੀ ਪੁਸ਼ਟੀ ਕਰਨੀ ਹੈ ਕਿ ਮੁਲਜ਼ਮ ਮਾਨਸਿਕ ਤੌਰ ਉਤੇ ਠੀਕ ਹੈ ਤੇ ਉਸ ਨੇ ਜਾਣਬੁੱਝ ਕੇ ਮੂਰਤੀਆਂ ਨੂੰ ਨੁਕਸਾਨ ਪਹੁੰਚਾਇਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਦੀ 24 ਘੰਟਿਆਂ ਵਿਚ ਰਿਪੋਰਟ ਤਲਬ ਕੀਤੀ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਚ 75 ਲੱਖ ਹਿੰਦੂ ਰਹਿੰਦੇ ਹਨ।