ਇਸਲਾਮਾਬਾਦ (ਸਮਾਜ ਵੀਕਲੀ): ਪਾਕਿਸਤਾਨ ਦੇ ਰਾਵਲਪਿੰਡੀ ਜ਼ਿਲ੍ਹੇ ਦੇ ਛਾਉਣੀ ਇਲਾਕੇ ਵਿੱਚ ਹਥਿਆਰ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕੇ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ ਦੋ ਜਣੇ ਜ਼ਖ਼ਮੀ ਹੋ ਗਏ ਹਨ। ਪਾਕਿ ਫੌਜ ਦੇ ਮੀਡੀਆ ਵਿੰਗ ਨੇ ਦੱਸਿਆ ਕਿ ਇਹ ਧਮਾਕਾ ਹਥਿਆਰ ਬਣਾਉਣ ਵਾਲੇ ਯੰਤਰ ਵਿੱਚ ਤਕਨੀਕੀ ਖਰਾਬੀ ਕਾਰਨ ਹੋਇਆ ਜਿਸ ਕਾਰਨ ਫੈਕਟਰੀ ਦੇ ਸ਼ੀਸ਼ੇ ਵੀ ਟੁੱਟ ਗਏ। ਇਸ ਫੈਕਟਰੀ ਵਿੱਚ ਪਾਕਿਸਤਾਨੀ ਫੌਜ ਲਈ ਹਥਿਆਰ ਤੇ ਗੋਲਾ-ਬਰੂਦ ਬਣਾਇਆ ਜਾਂਦਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly