ਪਾਜੇਟਿਵ ਮਰੀਜਾਂ ਦੇ 91 ਨਵੇ ਕੇਸ , 80 ਸੈਪਲ ਇਨਵੈਲਡ

ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ), (ਚੁੰਬਰ) – ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਵਿਆਕਤੀਆਂ ਦੇ 1323 ਨਵੇ ਸੈਪਲ ਲੈਣ ਨਾਲ ਅਤੇ 1286 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 91 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 1950 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਕੁੱਲ ਸੈਪਲਾਂ ਦੀ ਗਿਣਤੀ 64770 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 62004 ਸੈਪਲ ਨੈਗਟਿਵ, ਜਦ ਕਿ 1021ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 80 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 57 ਹੈ ।

ਐਕਟਿਵ ਕੇਸਾ ਦੀ ਗਿਣਤੀ 492 ਹੈ , ਤੇ 1401 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਦੇ 91 ਕੇਸ ਜਿਨਾਂ ਵਿੱਚ ਹੁਸ਼ਿਆਰਪੁਰ ਸ਼ਹਿਰ ਨਾਲ 37, ਬਾਕੀ ਜਿਲੇ ਨਾਲ ਸਬੰਧਿਤ ਹਨ ਇਕ ਮੋਤ ਜਸਪਾਲ ਕੋਰ 58 ਵਾਸੀ ਬਸੀ ਖਬਾਜੂ ਇਹ ਜੇਰੇ ਇਲਾਜ ਸਿਵਲ ਹਸਪਤਾਲ ਜਲੰਧਰ ਸੀ । ਇਹ ਕਰੋਨਾ ਪੇਜਿਟਵ ਸੀ ਉਹਨਾਂ ਲੋਕਾ ਨੂੰ ਇਹ ਵੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

ਉਹਨਾਂ ਦੱਸਿਆ ਕਿ ਸ਼ਹਿਰ ਹੁਸ਼ਿਆਰਪੁਰ ਦੇ 5 ਸ਼ਹਿਰੀ ਸਿਹਤ ਕੇਦਰਾਂ ਅਤੇ ਈ. ਐਸ. ਆਈ.ਈ ਹਸਪਤਾਲ ਵਿਖੇ ਸੈਪਲਿੰਗ ਦੀ ਸਹੂਲਤ ਹੈ ਜਿਥੇ ਸ਼ਹਿਰ ਵਾਸੀ ਆਪਣੀ ਜਾਂਚ ਕਰਵਾ ਸਕਦੇ ਹਨ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਨੂੰ ਮਾਤ ਦੇਣ ਲਈ ਸਰਕਾਰ ਦਾ ਸਹਿਯੋਗ ਕਰਨ ।

Previous article10,825 more Covid cases take Andhra’s tally to 4.87 lakh
Next articleਰਾਗੀ ਸਿੰਘਾਂ ਅਤੇ ਗਿਆਨੀ ਜਗਤਾਰ ਸਿੰਘ ਜੀ ਵਾਲਾ ਵਿਵਾਦ ਮਿਲ-ਬੈਠ ਕੇ ਹੱਲ ਕੀਤਾ ਜਾਵੇ……- ਰਾਗੀ ਸਿੰਘ ਸਭਾ, ਸਾਊਥਾਲ, ਇੰਗਲੈਂਡ*