ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) – ਪਾਵਰਕਾਮ ਟੈਕਨੀਕਲ ਸਰਬਸਿਜ ਯੂਨੀਅਨ ਉੱਪਮੰਡਲ ਸ਼ਾਮਚੁਰਾਸੀ ਵਲੋਂ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦਾ ਸਮਰਥਨ ਕਰਦੇ ਹੋਏ ਫਰਥੀ ਫੂਕ ਮੁਜਾਹਰਾ ਕੀਤਾ ਗਿਆ। ਇਸ ਮੌਕੇ ਡਵੀਜ਼ਨ ਪ੍ਰਧਾਨ ਇੰਜੀਨੀਅਰ ਨਿਰਮਲ ਸਿੰਘ ਨੇ ਕਿਹਾ ਕਿ ਇਹ ਮੁਜਾਹਰਾਂ ਖੇਤੀ ਬਿੱਲਾਂ ਅਤੇ ਬਿਜਲੀ ਐਕਟ 2003 ਦੇ ਖਿਲਾਫ ਹੈ। ਇਨ•ਾਂ ਕਿਹਾ ਕਿ ਸਰਕਾਰਾਂ ਜਿੱਥੇ ਸਰਕਾਰੀ ਅਸਾਮੀਆਂ ਨੂੰ ਖਤਮ ਕਰ ਰਹੀ ਹੈ ਉੱਥੇ ਦੇਸ਼ ਦੀ ਰੀਡ ਦੀ ਹੱਡੀ ਵਜੋ ਜਾਣੇ ਜਾਂਦੀ ਕਿਸਾਨੀ ਨੂੰ ਖਤਮ ਕਰਨ ਤੇ ਤੁਲੀ ਹੋਈ ਹੈ, ਜਿਸ ਕਰਕੇ ਅੱਜ ਸਰਕਾਰ ਖਿਲਾਫ਼ ਪਿੰਡ-ਪਿੰਡ ਵਿਚ ਧਰਨੇ ਲਗਾਏ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਛੱਤਰ ਸਿੰਘ ਸਰਕਲ ਕੈਸ਼ੀਅਰ, ਹਰਭਜਨ ਸਿੰਘ ਜੇ ਈ, ਹਰਵਿੰਦਰ ਸਿੰਘ, ਸੁਰਜੀਤ ਸਿੰਘ, ਜਰਨੈਲ ਸਿੰਘ, ਰਾਜ ਕੁਮਾਰ, ਦਲਵੀਰ ਸਿੰਘ ਵੀ ਸ਼ਾਮਿਲ ਹੋਏ।